ਮੁੰਬਈ, 04 ਸਤੰਬਰ (ਹਿੰ.ਸ.) : ਮਹਾਰਾਸ਼ਟਰ ਦੇ ਛੱਤਰਪਤੀ ਸੰਭਾਜੀਨਗਰ ਸ਼ਹਿਰ ਦੇ ਆਕਾਸ਼ਵਾਣੀ ਚੌਂਕ ਇਲਾਕੇ ਵਿੱਚ ਸਥਿਤ ਏਸ਼ੀਅਨ ਹਸਪਤਾਲ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਵਿਆਪਕ ਹਫੜਾ-ਦਫੜੀ ਫੈਲ ਗਈ। ਹਸਪਤਾਲ ਮੈਨੇਜ਼ਮੈਂਟ ਨੇ ਅੱਗ ਲੱਗਣ ਦੀ ਸੂਚਨਾ ਤੁਰੰਤ ਡਾਕਟਰਾਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲੇ ਦੇ ਹੀ ਨਰਸਿੰਗ ਸਟਾਫ ਨੇ ਤੁਰੰਤ 58 ਮਰੀਜ਼ਾਂ ਜਿਨ੍ਹਾਂ ਵਿੱਚ 9 ਨਵਜੰਮੇ ਬੱਚੇ ਵੀ ਸ਼ਾਮਲ ਸਨ ਨੂੰ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨ. ਆਈ. ਸੀ. ਯੂ.) ਤੋਂ ਬਾਹਰ ਕੱਢਿਆ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਆਕਾਸ਼ਵਾਣੀ ਚੌਂਕ ’ਤੇ ਸਥਿਤ ਏਸ਼ੀਅਨ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ, ਪੁਲਿਸ, ਹਸਪਤਾਲ ਸਟਾਫ਼ ਅਤੇ ਐਂਬੂਲੈਂਸ ਟੀਮ ਨੇ ਤੁਰੰਤ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪਹਿਲੀ ਮੰਜ਼ਿਲ ’ਤੇ ਦਾਖਲ ਸਾਰੇ 58 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਿਨ੍ਹਾਂ ਵਿੱਚ ਐਨ. ਆਈ. ਸੀ. ਯੂ. ਵਿੱਚ 9 ਬੱਚੇ, ਜਨਰਲ ਵਾਰਡ ਵਿੱਚ 36 ਅਤੇ ਸਪੈਸ਼ਲ ਰੂਮ ਵਿੱਚ 13 ਮਰੀਜ਼ ਸ਼ਾਮਿਲ ਹਨ। ਐਨ. ਆਈ. ਸੀ. ਯੂ. ਵਿੱਚ ਸਾਰੇ 9 ਬੱਚਿਆਂ ਨੂੰ ਸਾਵਧਾਨੀ ਵਜੋਂ ਦੂਜੇ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ। ਇਨ੍ਹਾਂ ’ਚੋਂ 5 ਬੱਚਿਆਂ ਨੂੰ ਘਾਟੀ ਹਸਪਤਾਲ, 3 ਨੂੰ ਐਮ. ਜੀ. ਐਮ. ਹਸਪਤਾਲ ਅਤੇ 1 ਨੂੰ ਸੰਜੀਵਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਰੇ ਬੱਚੇ ਸੁਰੱਖਿਅਤ ਦੱਸੇ ਜਾ ਰਹੇ ਹਨ। ਫਾਇਰ ਬ੍ਰਿਗੇਡ ਟੀਮ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ। ਜਿਸ ਨਾਲ ਅੱਗ ਨੂੰ ਹੋਰ ਵਾਰਡਾਂ ਅਤੇ ਮੰਜ਼ਿਲਾਂ ਤੱਕ ਫੈਲਣ ਤੋਂ ਰੋਕਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਤੱਕ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਫਾਇਰ ਬ੍ਰਿਗੇਡ ਟੀਮ ਅਤੇ ਪੁਲਿਸ ਟੀਮ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
ਛਤਰਪਤੀ ਦੇ ਏਸ਼ੀਅਨ ਹਸਪਤਾਲ ’ਚ ਲੱਗੀ ਅੱਗ
ਅੱਗ ’ਤੇ ਕਾਬੂ ਪਾ ਕੇ ਫਾਇਰ ਬ੍ਰਿਗੇਡ ਟੀਮ ਅਤੇ ਪੁਲਿਸ ਟੀਮ ਲੱਭ ਰਹੀ ਅੱਗ ਲੱਗਣ ਦੇ ਕਾਰਨ
ਮੁੱਖ ਖ਼ਬਰਾਂ
ਬੋਲੀਵੀਆ ਦੇ ਫੌਜੀ ਅੱਡੇ ’ਤੇ ਵੱਡਾ ਧਮਾਕਾ
ਅੱਗ ਅਤੇ ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ, ਧਮਾਕਾ ਇੰਨਾ ਸ਼ਕਤੀਸ਼ਾਲੀ ਕਿ ਖਿੜਕੀਆਂ ਟੁੱਟ ਗਈਆਂ ਤੇ ਕੁਝ ਇਮਾਰਤਾਂ ਨੂੰ ਵੀ ਪਹੁੰਚਿਆ ਨੁਕਸਾਨ
ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ
ਇਸਲਾਮਾਬਾਦ ਦੇ ਹਸਪਤਾਲ ਵਿੱਚ ਲੱਗੀ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ
ਸੂਚਨਾ ਮਿਲਣ ਤੋਂ ਤੁਰੰਤ ਬਾਅਦ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ
ਫਾਜ਼ਿਲਕਾ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਜਾਰੀ, ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਦੇ ਚਲਾਨ
ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਬੱਸਾਂ ਅਤੇ ਵੈਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦੀ ਕੋਠੀ ਨੇੜੇ ਹੋਟਲ ਵਿੱਚ ਲੱਗੀ ਭਿਆਨਕ ਅੱਗ
ਅੰਮ੍ਰਿਤਸਰ ਵਿੱਚ ਕੰਟਰੀ ਯਾਰਡ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਇਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।