ਡੇਰਾਬੱਸੀ, 13 ਅਗਸਤ : ਹਲਕਾ ਡੇਰਾਬੱਸੀ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਸੀਹਪੁਰ, ਰਾਣੀਮਾਜਰਾ, ਬੜਾਨਾ ਅਤੇ ਬਰਟਾਨਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਮੌਕੇ ਪਿੰਡ ਸੀਹਪੁਰ ਵਿਖੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਰਸਤੇ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਪਿੰਡ ਰਾਣੀਮਾਜਰਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀ ਪਾਣੀ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪਾਣੀ ਦੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ 5 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੀ ਬਾਊਂਡਰੀ ਵਾਲ ਦਾ ਕੰਮ ਵੀ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ’ਚ ਮਦਦ ਮਿਲੇਗੀ। ਪਿੰਡ ਬੜਾਨਾ ਵਿਖੇ ਵਿਧਾਇਕ ਰੰਧਾਵਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਪਿੰਡਾਂ ਵਿੱਚ ਭਾਈਚਾਰਕ ਅਤੇ ਸਮਾਜਿਕ ਗਤੀਵਿਧੀਆਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਵਿਕਸਤ ਕਰਨਾ ਵੀ ਸਰਕਾਰ ਦੀ ਤਰਜੀਹ ਹੈ। ਪਿੰਡ ਬਰਟਾਨਾ ਵਿਖੇ ਵਿਧਾਇਕ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਬਣਾਉਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਪਿੰਡਾਂ ਦੀਆਂ ਵਿਕਾਸ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਸੀਹਪੁਰ ਤੋਂ ਸਰਪੰਚ ਹਰਵਿੰਦਰ ਕੌਰ, ਰਾਣੀਮਾਜਰਾ ਤੋਂ ਸਰਪੰਚ ਗੁਰਮੀਤ ਸਿੰਘ, ਬੜਾਨਾ ਤੋਂ ਸਰਪੰਚ ਸਤਵਿੰਦਰ ਸਿੰਘ ਅਤੇ ਬਰਟਾਨਾ ਤੋਂ ਸਰਪੰਚ ਪੂਜਾ ਧਰਮਪਤਨੀ ਮਾਨ ਸਿੰਘ ਸਮੇਤ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ, ਸੰਮਤੀ ਮੈਂਬਰ, ਯੂਥ ਕੋਆਰਡੀਨੇਟਰ ਨੇੜਲੇ ਪਿੰਡਾਂ ਦੇ ਪੰਚ-ਸਰਪੰਚ, ਹੋਰ ਆਗੂ ਅਤੇ ਅਧਿਕਾਰੀ ਹਾਜ਼ਿਰ ਸਨ।
ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਸੀਹਪੁਰ, ਰਾਣੀਮਾਜਰਾ, ਬੜਾਨਾ ਅਤੇ ਬਰਟਾਨਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮੁੱਖ ਖ਼ਬਰਾਂ
ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ
ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ
ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ 'ਚ ‘ਮਾਡਰਨ ਸੱਥ’ ਦਾ ਉਦਘਾਟਨ
ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਭਾ ਸਿੰਘ ਉੱਗੋਕੇ
ਸਪੀਕਰ ਕੁਲਤਾਰ ਸਿੰਘ ਨੇ ਸੜਕ ਪ੍ਰਜੈਕਟਾਂ ਦੇ ਨੀਂਹ ਪੱਥਰ ਰੱਖੇ: ਖੂਹੀ ਵਾਲਾ ਡੇਰਾ ਅਤੇ ਪਿੰਡ ਵਾਂਦਰਾ
ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਪਿੰਡ ਖਿਜ਼ਰਾਬਾਦ ਤੋਂ ਚਟੋਲੀ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਲਈ ਕਰੀਬ 12.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਦੀ ਕੁੱਲ ਲੰਬਾਈ 10.81 ਕਿਲੋਮੀਟਰ 'ਤੇ ਚੌੜਾਈ 16 ਫੁੱਟ ਹੋਵੇਗੀ।
ਪਿੰਡ ਮਲਕਪੁਰ ਵਿਖੇ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।