ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਕਰਵਾਇਆ ਦਾਖਲ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ

By : True Update , Harpreet Singh
ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਫਰੀਦਕੋਟ, 02 ਸਤੰਬਰ (ਹਿੰ.ਸ.) : ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਦੇ ਅੰਬੇਡਕਰ ਨਗਰ ਵਿੱਚ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਜੈਤੋ ਵਾਸੀ ਅਭਿਨਵ ਅਵੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ ਅਤੇ ਇਸੇ ਰੰਜਿਸ਼ ਕਾਰਨ ਝਗੜਾ ਹੋਇਆ। ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਗਗਨੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਅਭਿਨਵ ਜ਼ਖਮੀ ਹੋਇਆ ਹੈ। ਡੀਐੱਸਪੀ ਨੇ ਕਿਹਾ ਕਿ ਪੁਲਿਸ ਜ਼ਖਮੀ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਇਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਗਗਨੀ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ।

ਮੁੱਖ ਖ਼ਬਰਾਂ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਮ੍ਰਿਤਕਾ ਦੀ ਧੀ ਤੇ ਮੁਲਜ਼ਮ ਦੀ ਮਾਸੀ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਮ੍ਰਿਤਕਾ ਦੇ ਛੋਟੇ ਪੁੱਤਰ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਅਗਲੀ ਕਾਨੂੰਨੀ ਕਾਰਵਾਈ  : ਪੁਲਿਸ

ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ

ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ