ਮੋਹਾਲੀ, 21 ਅਗਸਤ (ਹਿੰ.ਸ.) : ਜ਼ੀਰਕਪੁਰ ਵਿੱਚ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਇੱਕ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਦੋਵੇਂ ਮੁਲਜ਼ਮ ਬਾਈਕ ’ਤੇ ਸਵਾਰ ਹੋ ਕੇ ਪ੍ਰਾਜੈਕਟ ਦੇ ਗੇਟ ’ਤੇ ਪਹੁੰਚੇ ਅਤੇ ਕਰੀਬ ਤਿੰਨ ਰਾਊਂਡ ਫਾਇਰ ਕੀਤੇ। ਵਾਰਦਾਤ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ, ਬਦਮਾਸ਼ਾਂ ਵਿੱਚੋਂ ਇੱਕ ਬਾਈਕ ਤੋਂ ਹੇਠਾਂ ਉਤਰਿਆ ਅਤੇ ਉਸ ਨੇ ਗੇਟ ਵੱਲ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵੇਂ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਫਾਇਰਿੰਗ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਹੜਕੰਪ ਮਚ ਗਿਆ। ਬਿਲਡਰ ਅਮਿਤ ਦੁਆ ਦੇ ਮੁਤਾਬਕ ਉਨ੍ਹਾਂ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਇੰਨਾ ਹੀ ਨਹੀਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਟਸਐਪ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਨਾਲ ਸਬੰਧਤ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰਾਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਪੁਲਿਸ ਵੱਲੋਂ ਆਸ-ਪਾਸ ਲੱਗੇ ਹੋਰ ਕੈਮਰਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਫਾਇਰਿੰਗ ਦੇ ਪਿੱਛੇ ਧਮਕੀ, ਪ੍ਰਾਪਰਟੀ ਵਿਵਾਦ ਜਾਂ ਕਿਸੇ ਹੋਰ ਕਾਰਨ ਦੀ ਵੀ ਜਾਂਚ ਕਰ ਰਹੀ ਹੈ।
ਜ਼ੀਰਕਪੁਰ ’ਚ ਦਿਨ ਦਿਹਾੜੇ ਬਿਲਡਰ ਦੇ ਦਫ਼ਤਰ ’ਤੇ ਚੱਲੀਆਂ ਗੋਲੀਆਂ
ਪਰਿਵਾਰਕ ਮੈਂਬਰਾਂ ਨੂੰ ਵੀ ਵਟਸਐਪ ਕਾਲਾ ਰਾਹੀਂ ਦਿੱਤੀਆਂ ਜਾ ਰਹੀਆਂ ਸੀ ਧਮਕੀਆਂ
ਮੁੱਖ ਖ਼ਬਰਾਂ
ਮੋਹਾਲੀ ’ਚ ਏ. ਐਸ. ਆਈ. ਦੀ ਗੋਲੀ ਲੱਗਣ ਨਾਲ ਮੌਤ
ਮ੍ਰਿਤਕ ਦੇ ਪੁੱਤਰ ਨੇ ਕਿਹਾ : ਵੀਡੀਓ ’ਚ ਦਿਖਾਈ ਦੇ ਰਿਹੈ ਕਿ ਬੰਦੂਕ ਹੇਠਾਂ ਡਿੱਗੀ ਤੇ ਇਸ ਤੋਂ ਬਾਅਦ 7 ਤੋਂ 8 ਫਾਇਰ ਹੋਏ ਅਤੇ ਛੱਤ ’ਤੇ ਵੀ ਗੋਲੀਆਂ ਲੱਗਣ ਦੇ ਨਿਸ਼ਾਨ ਮੌਜੂਦ ਹਨ
ਮਹਿਲਾ ਦੀ ਬੇਸਬਾਲ ਨਾਲ ਕੁੱਟਮਾਰ ਮਗਰੋਂ ਗੋਲੀਆਂ ਮਾਰ ਕੇ ਹੱਤਿਆ
ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ-ਸਿਰ ਨਹਿਰੀ ਪਾਣੀ ਮੁਹੱਈਆ ਕਰਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ
ਨਿਹਾਲ ਸਿੰਘ ਵਾਲਾ ਵਿੱਚ 83.64 ਕਰੋੜ ਰੁਪਏ ਦੇ ਨਹਿਰੀ ਪ੍ਰੋਜੈਕਟਾਂ ਦੀ ਸ਼ੁਰੂਆਤ, 56 ਪਿੰਡਾਂ ਨੂੰ ਮਿਲੇਗਾ ਲਾਭ: ਬਰਿੰਦਰ ਗੋਇਲ
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖੇਤੀਬਾੜੀ ਲਈ ਵਿਸ਼ੇਸ਼ 83.64 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਿਸ ਨਾਲ ਲਗਭਗ 56 ਪਿੰਡਾਂ ਦੇ 25,872 ਏਕੜ ਖੇਤੀ ਉਪਜ ਨੂੰ ਨਹਿਰੀ ਸਿੰਚਾਈ ਮਿਲੇਗੀ।
ਪੰਜਾਬ ਸਰਕਾਰ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਬਰਿੰਦਰ ਕੁਮਾਰ ਗੋਇਲ
ਪੰਜਾਬ ਸਰਕਾਰ ਨੇ ਜਲਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮਾਨਸੂਨ ਦੌਰਾਨ ਹੜ੍ਹਾਂ ਦੇ ਖਤਰੇ ਨੂੰ ਨਿਯੰਤਰੀਤ ਕਰਨ ਲਈ ਉਪਕਰਮ ਸਥਾਪਿਤ ਕੀਤੇ ਹਨ। ਲਗਭਗ 414.75 ਕਰੋੜ ਰੁਪਏ ਦੀ ਬਜਟ ਨਾਲ, ਤਿੰਨ ਡਰੇਨਾਂ ਦੀਆਂ ਸਫ਼ਾਈਆਂ ਅਤੇ ਵੱਖ-ਵੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਵਾਲੀਆਂ ਪ੍ਰਾਜੈਕਟਾਂ ਸ਼ੁਰੂ ਕੀਤੀਆਂ ਗਈਆਂ ਹਨ। ਚੌਕਸ ਨਿਗਰਾਨੀ, ਐਮਰਜੈਂਸੀ ਹਦਾਇਤਾਂ ਅਤੇ ਲੋਕਾਂ ਦੀ ਸੁਰੱਖਿਆ ਲਈ ਸਥਿਰ ਤਲਮੇਲ ਦਾ ਕੰਮ ਕੀਤਾ ਜਾ ਰਿਹਾ ਹੈ।