ਮੋਹਾਲੀ ਵਿਚ 'ਲੋਕ ਮਿਲਣੀ' ਪ੍ਰੋਗਰਾਮ ਲਗਾਤਾਰ ਜਾਰੀ

ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ ’ਤੇ ਦਿੱਤੇ ਨਿਪਟਾਰੇ ਦੇ ਨਿਰਦੇਸ਼

ਮੋਹਾਲੀ ਵਿਧਾਨ ਸਭਾ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਸੈਕਟਰ-116 ਦੇ ਵਾਰਡ ਵਿੱਚ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ।

By : True Update , Harpreet Singh
ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ ’ਤੇ ਦਿੱਤੇ ਨਿਪਟਾਰੇ ਦੇ ਨਿਰਦੇਸ਼

ਮੋਹਾਲੀ, (ਹਿੰ.ਸ.) ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮਕਸਦ ਨਾਲ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ 43, ਸੈਕਟਰ-116 (ਆਂਸਲ) ਵਿੱਚ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ, ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕਈ ਲੋਕ-ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੋਗ ਲਾਭਪਾਤਰੀਆਂ ਲਈ ਸਿਹਤ ਬੀਮਾ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਕੌਂਸਲਰ, ਸਮਾਜ ਸੇਵੀ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਲੋਕਾਂ ਨੇ ਆਪਣੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
 

ਮੁੱਖ ਖ਼ਬਰਾਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ

ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ