ਸੂਬੇ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

By : True Update, Harmanjot Singh
‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਪਟਿਆਲਾ, 05 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ ਤੱਕ ਸਫ਼ਾਈ ਕਾਰਜ ਕੀਤੇ ਗਏ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਦੀ ਅਗਵਾਈ ਹੇਠ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।ਸਫ਼ਾਈ ਮੁਹਿੰਮ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾਇਆ ਗਿਆ ਅਤੇ ਇਲਾਕੇ ਦੀ ਸਫ਼ਾਈ ਯਕੀਨੀ ਬਣਾਈ ਗਈ। ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣਾ ਹੈ। ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 33 ਤੋਂ ਕੌਂਸਲਰ ਗੀਤਾ ਦੇਵੀ, ਵਾਰਡ ਨੰਬਰ 39 ਦੀ ਇੰਚਾਰਜ ਜੋਤੀ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਵਾਰਡ ਨੰਬਰ 40 ਦੇ ਇੰਚਾਰਜ ਗੁਰਪ੍ਰੀਤ ਗੁਰੀ ਸਮੇਤ ਹੋਰ ਪਤਵੰਤੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਦਵਿੰਦਰਪਾਲ ਸਿੰਘ ਮਿੱਕੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਸੁੱਟਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ।

ਮੁੱਖ ਖ਼ਬਰਾਂ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ

‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼

 ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਪੰਜਾਬ ਦੇ ਸ਼ਹਿਰਾਂ ਨੂੰ ਸਫ਼ਾਈ ਦੇ ਮਾਡਲ ਵਜੋਂ ਵਿਕਸਤ ਕਰਨਾ ਸਰਕਾਰ ਦਾ ਟੀਚਾ: ਕੈਬਨਿਟ ਮੰਤਰੀ ਸੌਂਦ