'ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

By : Tanish kajla, True Update
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਸੂਬਾ ਪੱਧਰੀ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, "ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਦੌਰਾਨ 'ਹਮਾਰੇ ਰਾਮ' ਦੇ 41 ਸ਼ੋਅ ਕਰਵਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਮੋਹਾਲੀ ਤੋਂ ਹੋਈ ਹੈ। ਇਹ ਸ਼ੋਅ ਪੰਜਾਬ ਦੇ 12 ਸ਼ਹਿਰਾਂ ਮੋਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਤੇ ਹੋਰ ਸ਼ਹਿਰਾਂ ਵਿੱਚ ਕਰਵਾਏ ਜਾਣਗੇ। ਇਸ ਉਪਰਾਲੇ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।"
       ਇਸ ਨਾਟਕ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਧਰਮ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਨਾਟਕ 'ਹਮਾਰੇ ਰਾਮ' ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ, ਖਾਸ ਕਰਕੇ ਨੌਜਵਾਨ ਪੀੜ੍ਹੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਸ਼ੋਅ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਪਹਿਲੂਆਂ ਤੋਂ ਪੇਸ਼ ਕਰਦਾ ਹੈ, ਜਿਸ ਨਾਲ ਦਰਸ਼ਕਾਂ ਨੂੰ ਇੱਕ ਨਵਾਂ ਅਤੇ ਗਿਆਨਵਾਨ ਅਨੁਭਵ ਮਿਲਦਾ ਹੈ।" ਪ੍ਰੋਗਰਾਮ ਦੇ ਉਦੇਸ਼ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ, "ਮੁੱਖ ਉਦੇਸ਼ ਵਿਸ਼ਵ ਪੱਧਰੀ ਥੀਏਟਰ ਰਾਹੀਂ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਹੈ। ਮੈਨੂੰ ਉਮੀਦ ਹੈ ਕਿ ਇਹ ਵਿਲੱਖਣ ਉਪਰਾਲਾ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਸੱਚ, ਧਰਮ, ਦਇਆ ਅਤੇ ਏਕਤਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ। ਇਹ ਸ਼ੋਅ ਲੋਕਾਂ ਤੱਕ ਭਗਵਾਨ ਸ੍ਰੀ ਰਾਮ ਦੇ ਸੱਚ, ਧਰਮ, ਦਇਆ ਅਤੇ ਸਦਭਾਵਨਾ ਦੇ ਆਦਰਸ਼ਾਂ ਨੂੰ ਪਹੁੰਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ।"

ਮੁੱਖ ਖ਼ਬਰਾਂ

ਵਿਰੋਧੀ ਧਿਰਾਂ ਨੂੰ ਵੋਟ ਦਿੱਤੀ ਤਾਂ ਲੋਕ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ : ਮੁੱਖ ਮੰਤਰੀ ਮਾਨ

ਵਿਰੋਧੀ ਧਿਰਾਂ ਨੂੰ ਵੋਟ ਦਿੱਤੀ ਤਾਂ ਲੋਕ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕਾਂਗਰਸ ਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ, ਜਿਸ ਕਾਰਨ ਸੂਬਾ ਵਿਕਾਸ ਦੀ ਦੌੜ ’ਚ ਪਿੱਛੇ ਰਹਿ ਗਿਆ

 ‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਹਜ਼ਰਤ ਮੁਹੰਮਦ ਸਾਹਿਬ ਜੀ ਵੱਲੋਂ ਦਿੱਤਾ ਗਿਆ ਪਿਆਰ ਅਤੇ ਰਹਿਮਦਿਲੀ ਦਾ ਸੁਨੇਹਾ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ  ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ ਨਾਲ ਮੁਲਾਕਾਤ

ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਆਖਰੀ ਚੋਣ ਵਾਅਦਿਆਂ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੁੱਖਮੰਤਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ।

ਪੰਜਾਬ ਸਰਕਾਰ ਨੇ ਆਖਰੀ ਚੋਣ ਵਾਅਦਿਆਂ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੁੱਖਮੰਤਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ।

'ਸਤਿਕਾਰ ਰਾਸ਼ੀ' 3,000 ਲਈ ਬੈਂਕ ਖਾਤਿਆਂ ਵਿੱਚ ਲਾਭਪਾਤਰ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਰाशੀ ਜਾਰੀ ਕੀਤੀ ਗਈ। ਸੰਯੋਜਿਤ ਜਾਤੀ ਔਰਤਾਂ ਨੂੰ 4,500, ਹਰ ਮਹੀਨਾ 1,000 ਲਈ ਦਿੱਤਾ ਜਾਂਦਾ ਹੈ।