ਪੰਜਾਬ ਸਰਕਾਰ ਸ੍ਰੀ ਗੁਰੂ ਰਵੀਦਾਸ ਦੀ 650ਵੀਂ ਜਨਮਪੁਰਬਾ

ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ 11 ਜੂਨ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏਗੀ।

ਅੰਮ੍ਰਿਤਸਰ ਵਿੱਚ 11 ਜੂਨ ਨੂੰ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਇੱਕ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਪੰਜਾਬ ਸਰਕਾਰ ਨੇ ਖੂਨਦਾਨ ਕੈਂਪ, ਡਰੋਨ ਸ਼ੋਅ, ਦੂਰਦਰਸ਼ਨ ਸ਼ੋਅ, ਅਤੇ ਵਾਤਾਵਰਣ ਸੰਭਾਲ ਮੁਹਿੰਮਾਂ ਦੀ ਯੋਜਨਾ ਬਣਾਈ ਹੈ। ਵਾਤਾਵਰਣ ਸੰਭਾਲ ਲਈ 6.5 ਲੱਖ ਬੂਟੇ ਲਗਾਏ ਜਾਣਗੇ। ਮੀਟਿੰਗ ਵਿੱਚ ਸੁਰੱਖਿਆ, ਸਹੂਲਤਾਂ, ਅਤੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ।

By : True Update, Tanish kajla
ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ 11 ਜੂਨ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏਗੀ।

ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿੱਚ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ

ਅੰਮ੍ਰਿਤਸਰ, (ਹਿੰ.ਸ.) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਰਾਹੀਂ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਲਈ ਯੋਗਦਾਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਰੋਨ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਡਾਕੂਮੈਂਟਰੀ ਸ਼ੋਅ ਵੀ ਦਿਖਾਏ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਮਹਾਨ ਸੰਤ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਜੀਵਨ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਸਮੂਹ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਇਆ ਜਾਵੇਗਾ। ਪਰਮਜੀਤ ਕੌਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਦੀ ਸੰਭਾਲ ਲਈ ਵੀ ਪ੍ਰੇਰਿਤ ਕਰੇਗਾ। ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ, ਟਰੈਫਿਕ ਵਿਵਸਥਾ, ਸਫ਼ਾਈ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਅਧਿਕਾਰੀਆਂ ਨੂੰ ਸਮਾਗਮਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਮੁੱਖ ਖ਼ਬਰਾਂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

ਕਾਦੀਆਂ 'ਚ ਸਵੈ-ਇੱਛਕ ਖੂਨਦਾਨ ਕੈਂਪ, 45 ਵਿਅਕਤੀਆਂ ਨੇ ਕੀਤਾ ਖੂਨਦਾਨ

ਕਾਦੀਆਂ 'ਚ ਸਵੈ-ਇੱਛਕ ਖੂਨਦਾਨ ਕੈਂਪ, 45 ਵਿਅਕਤੀਆਂ ਨੇ ਕੀਤਾ ਖੂਨਦਾਨ

ਖੂਨਦਾਨ ਕਰਨ ਵਾਲਾ ਵਿਅਕਤੀ ਵੀ ਇਸ ਮਹਾਨ ਕਾਰਜ ਵਿੱਚ ਆਪਣਾ ਯੋਗਦਾਨ ਪਾਉਂਦਾ ਹੈ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 92 ਡਰੋਨ ਸ਼ੋਅ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 92 ਡਰੋਨ ਸ਼ੋਅ

ਗੁਰੂ ਸਾਹਿਬ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਚਾਰ ਸ਼ੋਭਾ ਯਾਤਰਾਵਾਂ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਕੱਢੀਆਂ ਜਾਣਗੀਆਂ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਸਥਾਨ ਹੈ ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਨਤਮਤਸਕ ਹੁੰਦੇ ਹਨ।

ਪੰਜਾਬ ਸਰਕਾਰ ਨੇ ਰੂਪਨਗਰ ਵਿੱਚ ਅਧਿਆਤਮਕ ਕੀਰਤਨ ਦਰਬਾਰ ਦੀ ਮੇਜ਼ਬਾਨੀ ਕੀਤੀ

ਪੰਜਾਬ ਸਰਕਾਰ ਨੇ ਰੂਪਨਗਰ ਵਿੱਚ ਅਧਿਆਤਮਕ ਕੀਰਤਨ ਦਰਬਾਰ ਦੀ ਮੇਜ਼ਬਾਨੀ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੂਪਨਗਰ ਵਿੱਚ ਅਧਿਆਤਮਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ ਜਿਸ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪੰਜਾਬ ਅਤੇ ਬਾਹਰ ਫੈਲਾਉਣਾ ਸੀ।