7 ਸਤੰਬਰ ਤੋਂ ਬਲਾਕ ਪੱਧਰੀ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

ਖੇਡਾਂ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ

By : True Update, Harpreet Singh
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

ਪਟਿਆਲਾ, 1 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡਾਂ ਦੇ ਪੋਰਟਲ ਨੂੰ ਲਾਂਚ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ 7 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ। 7 ਤੋਂ 9 ਸਤੰਬਰ ਤੱਕ ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਨਾਭਾ ਅਤੇ ਰਾਜਪੁਰਾ ਬਲਾਕ ਦੇ ਮੁਕਾਬਲੇ ਕ੍ਰਮਵਾਰ ਫਿਜ਼ੀਕਲ ਕਾਲਜ, ਪੋਲੋ ਗਰਾਊਂਡ, ਸਰਕਾਰੀ ਰਿਪੁਦਮਨ ਕਾਲਜ ਅਤੇ ਸਰਕਾਰੀ ਸਟੇਡੀਅਮ ਰਾਜਪੁਰਾ ਵਿਖੇ ਹੋਣਗੇ। 10 ਤੋਂ 12 ਸਤੰਬਰ ਤੱਕ ਘਨੌਰ, ਸਨੌਰ ਅਤੇ ਸ਼ੰਭੂ ਕਲਾਂ ਬਲਾਕਾਂ ਦੇ ਮੁਕਾਬਲੇ ਵੱਖ-ਵੱਖ ਨਿਰਧਾਰਤ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਇਸੇ ਤਰ੍ਹਾਂ 14 ਤੋਂ 16 ਸਤੰਬਰ ਤੱਕ ਸਮਾਣਾ, ਪਾਤੜਾਂ ਅਤੇ ਭੁਨਰੇਹੜੀ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ, ਮੁੱਖ ਮੰਤਰੀ ਖੇਡ ਗਰਾਊਂਡ ਪਿੰਡ ਦੇਧਨਾ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਫਤਿਹਪੁਰ ਵਿਖੇ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਖ਼ਬਰਾਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਖਿਜਰਾਬਾਦ ’ਚ ਕੰਗ ਨੇ 20 ਲੱਖ ਦੀ ਲਾਗਤ ਨਾਲ ਬਣੇ ਬਾਸਕਟਬਾਲ ਗਰਾਊਂਡ ਦਾ ਕੀਤਾ ਉਦਘਾਟਨ

ਖਿਜਰਾਬਾਦ ’ਚ ਕੰਗ ਨੇ 20 ਲੱਖ ਦੀ ਲਾਗਤ ਨਾਲ ਬਣੇ ਬਾਸਕਟਬਾਲ ਗਰਾਊਂਡ ਦਾ ਕੀਤਾ ਉਦਘਾਟਨ

ਕਿਹਾ : ਕਿਸੇ ਵੀ ਦੇਸ਼ ਜਾਂ ਸੂਬੇ ਦੀ ਅਸਲ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ

ਮੋਹਾਲੀ ਵਿਖੇ 7 ਰੋਜ਼ਾ ਯੁਵਾ ਆਪਦਾ ਮਿੱਤਰ ਸਿਖਲਾਈ ਪ੍ਰੋਗਰਾਮ ਸੰਪੰਨ

ਮੋਹਾਲੀ ਵਿਖੇ 7 ਰੋਜ਼ਾ ਯੁਵਾ ਆਪਦਾ ਮਿੱਤਰ ਸਿਖਲਾਈ ਪ੍ਰੋਗਰਾਮ ਸੰਪੰਨ

ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਪੰਜਾਬ ਵੱਲੋਂ ਆਯੋਜਿਤ 7 ਦਿਨਾਂ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਜ਼ਿੰਮੇਵਾਰੀ ਅਤੇ ਭਾਈਚਾਰਕ ਸੇਵਾ ਦੇ ਸੰਦੇਸ਼ ਨਾਲ ਸੰਪੰਨ ਹੋਇਆ।

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ।

ਹੁਣ ਤੱਕ ਪਟਿਆਲਾ ਦੇ 86 ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ: ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ

ਹੁਣ ਤੱਕ ਪਟਿਆਲਾ ਦੇ 86 ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ: ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ

ਪੰਜਾਬੀ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪਟਿਆਲਾ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਡਾਕੂਮੈਂਟਰੀ ਫਿਲਮ ਸ਼ੁਰੂ ਕੀਤੀ ਹੈ। ਹੁਣ ਤੱਕ 86 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ।