ਅੰਮ੍ਰਿਤਸਰ, 25 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਖੇਡ ਮੈਦਾਨ ਪੰਜਾਬ ਸਰਕਾਰ ਵੱਲੋਂ 38.95 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਆਧੁਨਿਕ ਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਖੇਡ ਮੈਦਾਨ ਵਿੱਚ ਚੇਨ ਲਿੰਕ, ਸਮਰਸੀਬਲ ਬੋਰ, ਵਾਲੀਬਾਲ ਕੋਰਟ, ਗੇਟ, ਆਰ.ਸੀ.ਸੀ. ਬੈਂਚ, ਪੇਵਰ ਵਰਕ, ਬੋਲਾਰਡ ਲਾਈਟਾਂ, ਹਾਈ ਮਾਸਟ ਲਾਈਟਾਂ, ਸਪੋਰਟਸ ਕਿੱਟਾਂ ਅਤੇ ਹਾਈ ਕੁਆਲਿਟੀ ਬਲਾਕ ਆਦਿ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਬਿਹਤਰ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਖੇਡਾਂ ਵਿੱਚ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਪਿੰਡ ਦਸਮੇਸ਼ ਨਗਰ ਵਿੱਚ ਬਣਿਆ ਇਹ ਖੇਡ ਮੈਦਾਨ ਇਲਾਕੇ ਦੇ ਨੌਜਵਾਨਾਂ ਲਈ ਇੱਕ ਵਧੀਆ ਪਲੇਟਫਾਰਮ ਸਾਬਤ ਹੋਵੇਗਾ। ਇਸ ਨਾਲ ਪਿੰਡ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਬਿਹਤਰ ਮਾਹੌਲ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ 3100 ਪੇਂਡੂ ਖੇਡ ਮੈਦਾਨ ਵਿਕਸਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਪਹਿਲੇ ਪੜਾਅ ਵਿੱਚ 255 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ। ਖੇਡ ਮੈਦਾਨਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 1,500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ ਸਿਵਲ ਇਨਫਰਾਸਟਰਕਚਰ, ਗਰਾਊਂਡਾਂ ਦੇ ਵਿਕਾਸ ਅਤੇ ਖੇਡ ਉਪਕਰਣ ਸ਼ਾਮਲ ਹਨ। ਇਨ੍ਹਾਂ ਪੇਂਡੂ ਖੇਡ ਮੈਦਾਨਾਂ ਵਿੱਚ ਫੁੱਟਬਾਲ ਅਤੇ ਵਾਲੀਬਾਲ ਪੋਲ/ਗੋਲਪੋਸਟ, ਖੇਡ ਸਮੱਗਰੀ ਅਤੇ ਬੱਚਿਆਂ ਲਈ ਝੂਲੇ, ਲੋਹੇ ਦੀਆਂ ਸਲਾਈਡਾਂ ਅਤੇ ਸੀ-ਸਾ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 3,000 ਪੇਂਡੂ ਖੇਡ ਮੈਦਾਨਾਂ ਲਈ ਫੁੱਟਬਾਲ ਸ਼ੂਟਿੰਗ ਮੈਟ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਤਹਿਤ ਹਰੇਕ ਖੇਡ ਮੈਦਾਨ ਲਈ 36 ਜੋੜੇ ਫੁੱਟਬਾਲ ਸ਼ੂਟਿੰਗ ਮੈਟ ਦਿੱਤੇ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਹਰਭਜਨ ਸਿੰਘ ਈ.ਟੀ.ਓ. ਨੇ ਦਸਮੇਸ਼ ਨਗਰ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ
38.95 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਆਧੁਨਿਕ ਖੇਡ ਮੈਦਾਨ: ਹਰਭਜਨ ਸਿੰਘ ਈ.ਟੀ.ਓ.
ਮੁੱਖ ਖ਼ਬਰਾਂ
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ
ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ
ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ : ਰਾਜਾ ਵੜਿੰਗ
ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ