ਸੂਬੇ ਭਰ ਤੋਂ ਸਾਈਕਲਿਸਟ ਲੈਣਗੇ ਹਿੱਸਾ

ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ 6 ਸਤੰਬਰ ਨੂੰ ਪਟਿਆਲਾ ’ਚ

ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ ਪੰਜਾਬ ਦੇ ਉੱਭਰਦੇ ਸਾਈਕਲਿਸਟਾਂ ਨੂੰ ਉੱਚ ਪੱਧਰੀ ਮੁਕਾਬਲੇ ਦਾ ਮੰਚ ਮੁਹੱਈਆ ਕਰਵਾਉਣਾ ਅਤੇ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ

By : True Update, Harpreet Singh
ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ 6 ਸਤੰਬਰ ਨੂੰ ਪਟਿਆਲਾ ’ਚ

ਪਟਿਆਲਾ, 05 ਸਤੰਬਰ (ਹਿੰ.ਸ.) : ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (ਸੀ.ਏ.ਪੀ.) ਵੱਲੋਂ ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ-2026 ਦਾ ਆਯੋਜਨ 6 ਸਤੰਬਰ ਨੂੰ ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ। ਚੈਂਪੀਅਨਸ਼ਿਪ ਸਵੇਰੇ 6 ਵਜੇ ਜੋਤੀ ਸਿਟੀ ਦੇ ਬੈਕ ਗੇਟ, ਅਕਾਲ ਅਕੈਡਮੀ ਰੋਡ ਨੇੜੇ ਪਿੰਡ ਰੀਠ ਖੇੜੀ ਵਿਖੇ ਸ਼ੁਰੂ ਹੋਵੇਗੀ। ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਤਿਭਾਸ਼ਾਲੀ ਸਾਈਕਲਿਸਟ ਹਿੱਸਾ ਲੈਣਗੇ। ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਹਾਸਲ ਕੀਤੀਆਂ ਪੁਜ਼ੀਸ਼ਨਾਂ ਦੇ ਆਧਾਰ ’ਤੇ ਪੰਜਾਬ ਦੀ ਐਮ.ਟੀ.ਬੀ. ਸਾਈਕਲਿੰਗ ਟੀਮ ਦੀ ਚੋਣ ਕੀਤੀ ਜਾਵੇਗੀ। ਇਹ ਟੀਮ ਅੱਗੇ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੂਬੇ ਦੀ ਨੁਮਾਇੰਦਗੀ ਕਰੇਗੀ। ਐਸੋਸੀਏਸ਼ਨ ਵੱਲੋਂ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ ਪੰਜਾਬ ਦੇ ਉੱਭਰਦੇ ਸਾਈਕਲਿਸਟਾਂ ਨੂੰ ਉੱਚ ਪੱਧਰੀ ਮੁਕਾਬਲੇ ਦਾ ਮੰਚ ਮੁਹੱਈਆ ਕਰਵਾਉਣਾ ਅਤੇ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ। ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨਾ ਐਸੋਸੀਏਸ਼ਨ ਦਾ ਮੁੱਖ ਟੀਚਾ ਹੈ। ਇਸੇ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਮੁਕਾਬਲੇ ਕਰਵਾਏ ਗਏ ਹਨ, ਜਿਨ੍ਹਾਂ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਮੁਕਾਬਲੇ ਦਾ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਉਦੇਸ਼ ਸਿਰਫ਼ ਚੈਂਪੀਅਨਸ਼ਿਪ ਕਰਵਾਉਣਾ ਨਹੀਂ, ਸਗੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁਨਰਮੰਦ ਸਾਈਕਲਿਸਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਬਾਈ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਸੂਬਾ ਪੱਧਰ ਤੱਕ ਮਜ਼ਬੂਤ ਮੁਕਾਬਲਾਤਮਕ ਢਾਂਚਾ ਨੌਜਵਾਨਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਲਗਾਤਾਰ ਸੁਧਾਰ ਲਈ ਪ੍ਰੇਰਿਤ ਕਰੇਗਾ। ਐਸੋਸੀਏਸ਼ਨ ਨੇ ਪੰਜਾਬ ਦੇ ਸਾਈਕਲਿੰਗ ਪ੍ਰੇਮੀਆਂ, ਕੋਚਾਂ, ਖੇਡ ਸੰਸਥਾਵਾਂ, ਸਾਬਕਾ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਚੈਂਪੀਅਨਸ਼ਿਪ ਨਾਲ ਜੁੜ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਦੀ ਅਪੀਲ ਕੀਤੀ ਹੈ।

ਮੁੱਖ ਖ਼ਬਰਾਂ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ  ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ