‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ

 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ

By : True Update, Kamaljeet Singh Kamal
 ਮੋਹਾਲੀ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਹਾਲੀ 19 ਅਗਸਤ (ਪਰਦੀਪ ਹੈਪੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਦੇ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਹ ਬੱਸਾਂ ਗੁਰਦੁਆਰਾ ਸੈਕਟਰ 78, ਸੈਕਟਰ 66 ਅਤੇ ਪਿੰਡ ਸਫੀਪੁਰ ਤੋਂ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀਆਂ ਇਹ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੇ, ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਜਿੱਥੇ ਰਜਿਸਟਰੇਸ਼ਨ ਕਰਵਾਉਣ ਨੂੰ ਲੈ ਕੇ ਸੰਗਤਾਂ ਦੇ ਵਿੱਚ ਮੰਗ ਵੱਧਦੀ ਜਾ ਰਹੀ ਹੈ, ਉੱਥੇ ਸੰਗਤਾਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੀ ਵੇਖਿਆ ਹੀ ਬਣਦਾ ਹੈ, ਜਿੱਥੇ ਪਹਿਲਾਂ ਪਹਿਲ ਲੋਕਾਂ ਨੂੰ ਇਸ ਯਾਤਰਾ ਨੂੰ ਲੈ ਕੇ ਬਹੁਤਾ ਉਤਸ਼ਾਹ ਨਹੀਂ ਸੀ, ਪਰ ਜਿਉਂ ਜਿਉਂ ਇਸ ਯਾਤਰਾ ਤੇ ਪਰਤਣ ਉਪਰੰਤ ਸੰਗਤ ਆਪਣੇ ਸੰਗੀ ਸਾਥੀਆਂ ਨਾਲ ਅਤੇ ਰਿਸ਼ਤੇਦਾਰ ਕੁੜਮਾਚਾਰੀ ਦੇ ਨਾਲ ਆਪਣਾ ਅਨੁਭਵ ਸਾਂਝਾ ਕਰਦੇ ਜਾ ਰਹੇ ਹਨ, ਤਿਉਂ ਤਿਉਂ ਲੋਕਾਂ ਨੂੰ ਇਸ ਯਾਤਰਾ ਨੂੰ ਲੈ ਕੇ ਸੁਖਦ ਮਹਿਸੂਸ ਹੋ ਰਿਹਾ ਹੈ ਅਤੇ ਉਹ ਯਾਤਰਾ ਤੇ ਜਾਣ ਦੇ ਲਈ ਰਜਿਸਟਰੇਸ਼ਨ ਕਰਵਾ ਰਹੇ ਹਨ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੋਜਨਾ ਨੂੰ ਲੈ ਕੇ ਸਾਡੇ ਲਈ ਇੱਕ ਸੁਖਦ ਭਰੀ ਖਬਰ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਰ ਕੋਈ ਆਪਣੇ ਅਕੀਦੇ ਦੇ ਮੁਤਾਬਿਕ ਗੁਰਦੁਆਰਾ ਸਾਹਿਬ ਅਤੇ ਮੰਦਰ ਜਾ ਕੇ ਨਤਮਸਤਕ ਹੁੰਦਾ ਹੈ, ਉਪਰੰਤ ਉਹ ਰਾਮ ਤੀਰਥ ਵਾਲਮੀਕੀ ਮੰਦਰ ਅਤੇ ਫਿਰ ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਦੇ ਲਈ ਸ਼ਰਧਾਲੂ ਸੰਗਤ ਰੂਪ ਵਿੱਚ ਜਾਂਦੇ ਹਨ ਅਤੇ ਇਸ ਪੂਰੀ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਡਾਕਟਰ ਦੀ ਟੀਮ ਅਤੇ ਗਾਈਡ ਵੀ ਮੌਜੂਦ ਰਹਿੰਦਾ ਹੈ ਤਾਂ ਕਿ ਉਹ ਇਨ੍ਹਾਂ ਇਤਿਹਾਸਿਕ ਗੁਰਧਾਮਾਂ ਦੇ ਬਾਰੇ ਵਿੱਚ ਵਿਸਥਾਰਥ ਜਾਣਕਾਰੀ ਸੀਨੀਅਰ ਸਿਟੀਜਨ ਨੂੰ ਉਪਲਬਧ ਕਰਵਾ ਸਕੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਤੇ ਜਾਣ ਦੇ ਦੌਰਾਨ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਯਾਤਰਾ ਦੇ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ਅਤੇ ਸੀਨੀਅਰ ਸਿਟੀਜਨ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪ੍ਰਸਿੱਧ ਸਮਾਜ ਸੇਵੀ-ਕੁਲਦੀਪ ਸਿੰਘ ਸਮਾਣਾ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ-ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਕਰਮਜੀਤ ਕੌਰ-ਕੌਂਸਲਰ, ਜਗਦੀਸ਼ ਸਿੰਘ ਸੋਹਣਾ, ਗਿਆਨ ਕੌਰ ਸਰਪੰਚ ਸਫੀਪੁਰ, ਕਰਮਜੀਤ ਸਿੰਘ ਕਾਲਾ ਸਫੀਪੁਰ, ਦਵਿੰਦਰ ਸਿੰਘ ਸਰਪੰਚ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ, ਨਵਤੇਜ ਸਿੰਘ, ਗੁਰ ਧਿਆਨ ਸਿੰਘ ਅਤੇ ਹਰਬਚਨ ਸਿੰਘ ਗਰੇਵਾਲ ਵੀ ਹਾਜ਼ਰ ਸਨ। 

ਮੁੱਖ ਖ਼ਬਰਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ ਕੀਤੀਂਆਂ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ, ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ, ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਬੜੇੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਹਾਰਾਜ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ।