ਅੰਮ੍ਰਿਤਸਰ, (ਹਿੰ.ਸ.) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।
ਹਰੀਕੇ ਪੱਤਣ ਵਿਖੇ ਮਾਰੇ ਗਏ ਬੇਕਸੂਰ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ ਅਰਦਾਸ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਸਮਾਗਮ ਕਰਵਾਇਆ ਜਾਵੇਗਾ। ਇਹ ਸਮੂਹਿਕ ਅਰਦਾਸ ਪੰਜਾਬ ਵਿੱਚ ਸ਼ਹੀਦ ਬੇਕਸੂਰ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ।
ਮੁੱਖ ਖ਼ਬਰਾਂ
ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਜੰਡਿਆਲਾ ਗੁਰੂ ਵਿਖੇ ਯਾਦਗਾਰੀ ਗੇਟ ਦਾ ਉਦਘਾਟਨ
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ
ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ
ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ
ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ : ਗੜਗੱਜ
ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ
ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ
ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ