ਪਟਿਆਲਾ, 01 ਸਤੰਬਰ (ਹਿੰ.ਸ.) : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੇ 20 ਦਿਨਾਂ ਤੋਂ ਫੀਸ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਲਗਾਏ ਗਏ ਦਿਨ-ਰਾਤ ਦੇ ਪੱਕੇ ਮੋਰਚੇ ਨੂੰ ਵੱਡੀ ਸਫਲਤਾ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਫੀਸ ਵਾਧੇ ਵਿਰੋਧੀ ਫਰੰਟ ਦੇ ਆਗੂਆਂ ਵਿਚਕਾਰ ਹੋਈ ਲੰਬੀ ਮੀਟਿੰਗ ਤੋਂ ਬਾਅਦ ਫੀਸਾਂ ਵਿੱਚ ਕੀਤਾ ਗਿਆ ਕੁੱਲ ਵਾਧਾ ਵਾਪਸ ਲੈਣ ’ਤੇ ਸਹਿਮਤੀ ਬਣੀ ਹੈ। ਮੀਟਿੰਗ ਵਿੱਚ ਵਾਈਸ ਚਾਂਸਲਰ, ਡੀਨ ਅਕਾਦਮਿਕ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ। ਵਿਦਿਆਰਥੀ ਆਗੂਆਂ ਅਨੁਸਾਰ ਜਿਨ੍ਹਾਂ ਵਿਦਿਆਰਥੀਆਂ ਨੇ ਵਧੀਆਂ ਹੋਈਆਂ ਫੀਸਾਂ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀਆਂ ਹਨ, ਉਨ੍ਹਾਂ ਦੀ ਰਕਮ ਅਗਲੇ ਸਮੈਸਟਰ ਦੀ ਫੀਸ ਵਿੱਚ ਐਡਜਸਟ ਕੀਤੀ ਜਾਵੇਗੀ।ਵਿਦਿਆਰਥੀਆਂ ਦੀਆਂ ਹੋਰ ਮੰਗਾਂ ’ਤੇ ਵੀ ਪ੍ਰਸ਼ਾਸਨ ਵੱਲੋਂ ਸਹਿਮਤੀ ਜਤਾਈ ਗਈ ਹੈ। ਇਸ ਤੋਂ ਇਲਾਵਾ ਹੋਸਟਲਾਂ ਦੀ ਮੁਰੰਮਤ ਲਈ 2 ਕਰੋੜ 87 ਲੱਖ ਰੁਪਏ ਦੀ ਗਰਾਂਟ ਪਾਸ ਕੀਤੇ ਜਾਣ ਦੀ ਗੱਲ ਕਹੀ ਗਈ। ਚਾਰ ਨਵੇਂ ਹੋਸਟਲ ਬਣਾਉਣ ਦਾ ਵੀ ਭਰੋਸਾ ਦਿੱਤਾ ਗਿਆ ਹੈ, ਜਿਨ੍ਹਾਂ ਦਾ ਕੰਮ ਨਵੰਬਰ ਮਹੀਨੇ ਵਿੱਚ ਸ਼ੁਰੂ ਹੋਣ ਦੀ ਗੱਲ ਆਖੀ ਗਈ। ਕੈਂਪਸ ਵਿੱਚ 24 ਨਵੇਂ ਵਾਟਰ ਕੂਲਰ ਲਗਾਉਣ ਅਤੇ ਗੋਲ ਮਾਰਕੀਟ ਤੇ ਭਗਵਾਨ ਦਾਸ ਕੰਟੀਨ ਦੇ ਪਿਛਲੇ ਪਾਰਕ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਵੀ ਮੰਨਣ ਦਾ ਭਰੋਸਾ ਦਿੱਤਾ ਗਿਆ। ਵਿਦਿਆਰਥੀਆਂ ਅਨੁਸਾਰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਯੂਨੀਵਰਸਿਟੀ ਦੇ 150 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ਼ ਕਰਵਾਉਣ ਦਾ ਮੁੱਦਾ ਵੀ ਰੱਖਿਆ। ਮੀਟਿੰਗ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਵਿਦਿਆਰਥੀਆਂ ਦੇ ਵਿਚਕਾਰ ਪਹੁੰਚ ਕੇ ਲਿਖਤੀ ਮੰਗਾਂ ’ਤੇ ਬਣੀ ਸਹਿਮਤੀ ਦਾ ਪੱਤਰ ਮੋਰਚੇ ਦੇ ਆਗੂਆਂ ਨੂੰ ਸੌਂਪਿਆ ਗਿਆ। ਫੀਸ ਵਾਧੇ ਵਿਰੋਧੀ ਫਰੰਟ ਵਿੱਚ ਪੀ.ਐੱਸ.ਯੂ., ਪੀ.ਆਰ.ਐੱਸ.ਯੂ., ਐੱਸ.ਐੱਫ.ਆਈ., ਏ.ਆਈ.ਐੱਸ.ਐੱਫ., ਪੀ.ਐੱਸ.ਐੱਫ., ਪੀ.ਐੱਸ.ਯੂ. (ਲ), ਅਗਰਗਾਮੀ, ਡੀ.ਐੱਸ.ਓ. ਅਤੇ ਏ.ਆਈ.ਡੀ.ਐੱਸ.ਓ. ਸਮੇਤ ਜਥੇਬੰਦੀਆਂ ਸ਼ਾਮਲ ਹਨ, ਦੇ ਆਗੂਆਂ ਨੇ ਮੋਰਚੇ ਦੀ ਜਿੱਤ ਦਾ ਐਲਾਨ ਕੀਤਾ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਫੀਸ ਵਾਧੇ ਖ਼ਿਲਾਫ਼ ਨਹੀਂ, ਸਗੋਂ ਸਿੱਖਿਆ ਦੇ ਨਿੱਜੀਕਰਨ ਖ਼ਿਲਾਫ਼ ਵੀ ਲੜਾਈ ਸੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਸਾਂਝਾ ਮੰਚ ਤਿਆਰ ਕਰਕੇ ਅੱਗੇ ਵੀ ਸੰਘਰਸ਼ ਕੀਤਾ ਜਾਵੇਗਾ।
20 ਦਿਨਾਂ ਦਾ ਮੋਰਚਾ ਰੰਗ ਲਿਆਇਆ
ਪੰਜਾਬੀ ਯੂਨੀਵਰਸਿਟੀ ’ਚ ਫੀਸ ਵਾਧਾ ਵਾਪਸ, ਵਿਦਿਆਰਥੀ ਮੋਰਚੇ ਨੇ ਐਲਾਨੀ ਜਿੱਤ
ਮੀਟਿੰਗ ਵਿੱਚ ਵਾਈਸ ਚਾਂਸਲਰ, ਡੀਨ ਅਕਾਦਮਿਕ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ
ਮੁੱਖ ਖ਼ਬਰਾਂ
ਸੰਸਦ ਦੇ ਬਾਹਰ ਭਾਜਪਾ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ
ਸੰਸਦ ਮੈਂਬਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ।
ਦੇਸ਼ ਦੀਆਂ ਨਜ਼ਰਾਂ ਟਿਕੀਆਂ ਸੰਸਦ 'ਤੇ, ਅੱਜ ਲੋਕ ਸਭਾ ’ਚ ਪ੍ਰਸ਼ਨ ਪੇਪਰ ਲੀਕ ਬਿੱਲ 'ਤੇ ਸ਼ੁਰੂ ਹੋ ਸਕਦੀ ਹੈ ਚਰਚਾ
ਲੋਕ ਸਭਾ ਵਿੱਚ ਕਈ ਦਿਨਾਂ ਤੋਂ ਚੱਲ ਰਹੇ ਗਤੀਰੋਧ ਨੂੰ ਖਤਮ ਕਰਨ ਅਤੇ ਪ੍ਰਸ਼ਨ ਪੇਪਰ ਲੀਕ ਵਿਰੁੱਧ ਸਖ਼ਤ ਪ੍ਰਬੰਧਾਂ ਵਾਲੇ ਬਿੱਲ 'ਤੇ ਚਰਚਾ ਸ਼ੁਰੂ ਹੋਣ ਦੀ ਸੰਭਾਵਨਾ ਹੈ।