ਬਾਈਕ ਸਵਾਰ ਨੇ ਛਾਲ ਮਾਰ ਕੇ ਬਚਾਈ ਜਾਨ

ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ

ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੂੰ ਆਪਣਾ ਨਾਮ ਜਾਂ ਹੋਸ਼ ਤੱਕ ਨਹੀਂ ਸੀ

By : True Update, Harpreet Singh
ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ

ਚੰਡੀਗੜ੍ਹ, 29 ਅਗਸਤ (ਹਿੰ.ਸ.) ਜਲੰਧਰ ਦੇ ਨਕੋਦਰ ਚੌਕ ਅਤੇ ਵਿਵੇਕ ਇੰਟਰਨੈਸ਼ਨਲ ਹੋਟਲ ਨੇੜੇ ਸ਼ੁੱਕਰਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਇੱਕ ਬਾਈਕ ਸਵਾਰ ਵੀ ਕਾਰ ਦੀ ਲਪੇਟ 'ਚ ਆ ਗਿਆ, ਪਰ ਉਸ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ। ਹਾਲਾਂਕਿ ਉਸ ਦੀ ਸਪਲੈਂਡਰ ਬਾਈਕ ਕਾਰ ਦੇ ਹੇਠਾਂ ਬੁਰੀ ਤਰ੍ਹਾਂ ਫਸ ਕੇ ਨੁਕਸਾਨੀ ਗਈ। ਜਾਣਕਾਰੀ ਮੁਤਬਕ ਚੰਡੀਗੜ੍ਹ ਨੰਬਰ ਵਾਲੀ ਕਿਆ ਸੈਲਟੋਸ ਕਾਰ ਦੇ ਡਰਾਈਵਰ ਨੇ ਸੜਕ ਕਿਨਾਰੇ ਖੜ੍ਹੀਆਂ 2-3 ਕਾਰਾਂ ਨੂੰ ਵੀ ਜ਼ੋਰਦਾਰ ਟੱਕਰਾਂ ਮਾਰੀਆਂ। ਜਿਸ ਕਾਰਨ ਕਈ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਕਾਰ ਚਾਲ ਰਿਹਾ ਵਿਅਕਤੀ ਬਨਿਆਨ ਵਿੱਚ ਸੜਕ ’ਤੇ ਘੁੰਮਦਾ ਨਜ਼ਰ ਆਇਆ, ਜਿਸ ਕਾਰਨ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਰੋਸ ਪੈਦਾ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਨੇ ਕਾਰ ਭਜਾ ਕੇ ਮੌਕੇ ਤੋਂ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਉਸ ਨੂੰ ਘੇਰ ਕੇ ਫੜ ਲਿਆ। ਪੀੜਤ ਬਾਈਕ ਸਵਾਰ ਮੋਹਿਤ, ਜੋ ਇੱਕ ਬੈਂਕ ਵਿੱਚ ਕੰਮ ਕਰਦਾ ਹੈ, ਨੇ ਦੱਸਿਆ ਕਿ ਉਹ ਸੜਕ ਕਿਨਾਰੇ ਆਪਣੀ ਬਾਈਕ ਖੜ੍ਹੀ ਕਰਕੇ ਕਿਸੇ ਨਾਲ ਫੋਨ ’ਤੇ ਗੱਲ ਕਰ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਸਿੱਧੀ ਟੱਕਰ ਮਾਰ ਦਿੱਤੀ। ਮੋਹਿਤ ਨੇ ਦੱਸਿਆ ਕਿ ਉਸ ਦੀ ਜਾਨ ਤਾਂ ਬਚ ਗਈ ਪਰ ਉਸ ਦੀ ਸਪਲੈਂਡਰ ਬਾਈਕ ਕਾਰ ਦੇ ਹੇਠਾਂ ਫਸ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ-112 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਰ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਨੰਬਰ-4 ਲੈ ਗਈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੂੰ ਆਪਣਾ ਨਾਮ ਜਾਂ ਹੋਸ਼ ਤੱਕ ਨਹੀਂ ਸੀ। ਪੁਲਿਸ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਸਭ ਤੋਂ ਪਹਿਲਾਂ ਉਸ ਦਾ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵਿਵੇਕ ਇੰਟਰਨੈਸ਼ਨਲ ਹੋਟਲ ਦੇ ਬਾਹਰ ਗੈਰ-ਕਾਨੂੰਨੀ ਪਾਰਕਿੰਗ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਤਾਂ ਨਹੀਂ ਹੋ ਰਹੀ ਸੀ। ਪੁਲਿਸ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

 

ਮੁੱਖ ਖ਼ਬਰਾਂ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਮ੍ਰਿਤਕਾ ਦੀ ਧੀ ਤੇ ਮੁਲਜ਼ਮ ਦੀ ਮਾਸੀ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

ਟਰੱਕ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ, ਕਈ ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

ਟਰੱਕ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ, ਕਈ ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

ਹਾਦਸੇ ਕਾਰਨ ਫਲਾਈਓਵਰ ’ਤੇ ਕੁਝ ਸਮੇਂ ਲਈ ਆਵਾਜਾਈ ਹੋਈ ਪ੍ਰਭਾਵਿਤ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਮ੍ਰਿਤਕਾ ਦੇ ਛੋਟੇ ਪੁੱਤਰ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਅਗਲੀ ਕਾਨੂੰਨੀ ਕਾਰਵਾਈ  : ਪੁਲਿਸ