ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ 

ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ

By : True Update, Sukhwinder Kaur
ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਰੋਪੜ, 04 ਸਤੰਬਰ (ਹਿੰ.ਸ.) : ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਜੇ ਧਾਰਮਿਕ ਦੀਵਾਨ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕਰਨ ਦੀ ਸੇਵਾ ਡਾ. ਦਲਜੀਤ ਸਿੰਘ ਚੀਮਾ ਵੱਲੋਂ ਨਿਭਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਹੁਣ ਤੱਕ ਸੈਂਕੜੇ ਪਿੰਡਾਂ ਵਿੱਚੋਂ ਲੰਘਦਿਆਂ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਪੰਥਕ ਪ੍ਰੰਪਰਾਵਾਂ ਦਾ ਸੰਦੇਸ਼ ਪਹੁੰਚਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪਿੰਡਾਂ ਦੀਆਂ ਸੱਥਾਂ ਵਿੱਚ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਪੰਜਾਬ ਦੇ ਅਸਲ ਹਾਲਾਤ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਈ ਪਿੰਡਾਂ ਵਿੱਚ 10 ਤੋਂ 15 ਤੱਕ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸਰਕਾਰੀ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾਂਦੀ। ਗਿਆਨੀ ਗੜਗੱਜ ਨੇ ਕਿਹਾ ਕਿ ਮਾਰਚ ਦੌਰਾਨ ਕਈ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਮੁੜ ਆਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਦੀ ਇੱਕ ਵੱਡੀ ਉਪਲੱਬਧੀ ਹੈ। ਉਨ੍ਹਾਂ ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਨੂੰ ਮਾਰਚ ਦਾ ਮੁੱਖ ਮਕਸਦ ਦੱਸਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਵਿੱਚ ਫੈਲੀਆਂ ਊਚ-ਨੀਚ ਅਤੇ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਹਰ ਮਨੁੱਖ ਨੂੰ ਬਰਾਬਰੀ ਅਤੇ ਸਤਿਕਾਰ ਦਾ ਅਧਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ ਕੇ ਸੰਤ-ਸਿਪਾਹੀ ਦੀ ਜੀਵਨ-ਜਾਚ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ’ਤੇ ਚੱਲਦਿਆਂ ਹਮੇਸ਼ਾ ਸਰਬੱਤ ਦੇ ਭਲੇ ਲਈ ਕਾਰਜ ਕੀਤੇ ਹਨ। ਮਨੁੱਖਤਾ ਨੂੰ ਜਦੋਂ ਵੀ ਸਹਾਇਤਾ ਦੀ ਲੋੜ ਪਈ, ਸ਼੍ਰੋਮਣੀ ਕਮੇਟੀ ਨੇ ਮੋਹਰੀ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ ਕੀਤੇ ਜਾ ਰਹੇ ਹਨ ਅਤੇ ਮੈਂਬਰਾਂ ਦਾ ਇੱਕ ਵਫ਼ਦ ਉੱਥੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਸਾਹਿਬ ਦੇ ਮਾਨਵਤਾ ਦੀ ਭਲਾਈ ਵਾਲੇ ਸਿਧਾਂਤ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ। ਮੀਰੀ ਪੀਰੀ ਖਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ ਅਤੇ ਇਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਉਤਸ਼ਾਹ ਦਿਖਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਹਰਜਿੰਦਰ ਕੌਰ, ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਬੂਟਾ ਸਿੰਘ, ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹਰਜੀਤ ਸਿੰਘ, ਮੈਨੇਜਰ ਜਸਬੀਰ ਸਿੰਘ, ਸਰਬਦਿਆਲ ਸਿੰਘ, ਮੋਹਨ ਸਿੰਘ, ਹੈੱਡ ਗ੍ਰੰਥੀ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਜਗਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਗੁਰਵਿੰਦਰ ਸਿੰਘ ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਮੁੱਖ ਖ਼ਬਰਾਂ

ਬੱਚਿਆਂ ਦੀ ਪੜ੍ਹਾਈ ਦੇ ਨਾਲ ਵਿਵਹਾਰ ਤੇ ਮਾਨਸਿਕ ਸਥਿਤੀ ’ਤੇ ਵੀ ਧਿਆਨ ਦੇਣ ਅਧਿਆਪਕ: ਮੋਦੀ

ਬੱਚਿਆਂ ਦੀ ਪੜ੍ਹਾਈ ਦੇ ਨਾਲ ਵਿਵਹਾਰ ਤੇ ਮਾਨਸਿਕ ਸਥਿਤੀ ’ਤੇ ਵੀ ਧਿਆਨ ਦੇਣ ਅਧਿਆਪਕ: ਮੋਦੀ

ਨਸ਼ੇ ਦੀ ਲਤ ਅਤੇ ਬਹੁਤ ਜ਼ਿਆਦਾ ਸਕ੍ਰੀਨ ਵਰਤੋਂ ਪ੍ਰਤੀ ਚੌਕਸ ਰਹਿਣ ਦੀ ਦਿੱਤੀ ਸਲਾਹ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤੀ।