ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ

ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਜੰਡਿਆਲਾ ਗੁਰੂ ਵਿਖੇ ਯਾਦਗਾਰੀ ਗੇਟ ਦਾ ਉਦਘਾਟਨ

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ

By : True Update, Kamaljeet Singh Kamal
 ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਜੰਡਿਆਲਾ ਗੁਰੂ ਵਿਖੇ ਯਾਦਗਾਰੀ ਗੇਟ ਦਾ ਉਦਘਾਟਨ

ਜੰਡਿਆਲਾ ਗੁਰੂ, 07 ਸਤੰਬਰ (ਹਿੰ.ਸ.) : ਰੰਘਰੇਟੇ ਗੁਰੂ ਕੇ ਬੇਟੇ, ਮਹਾਨ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਵਿਖੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਾਬਾ ਜੀਵਨ ਸਿੰਘ ਜੀ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਬਾਬਾ ਜੀਵਨ ਸਿੰਘ ਜੀ ਵੱਲੋਂ ਉਨ੍ਹਾਂ ਦਾ ਪਾਵਨ ਸੀਸ ਸ਼ਰਧਾ, ਦਲੇਰੀ ਅਤੇ ਨਿਡਰਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਉਣਾ ਗੁਰੂ ਪ੍ਰਤੀ ਅਟੁੱਟ ਸ਼ਰਧਾ ਅਤੇ ਸਮਰਪਣ ਦੀ ਬੇਮਿਸਾਲ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਸਾਨੂੰ ਨਿਡਰਤਾ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੰਦੀ ਹੈ। ਜੰਡਿਆਲਾ ਗੁਰੂ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਯਾਦਗਾਰੀ ਗੇਟ ਦਾ ਨਿਰਮਾਣ ਕਰਵਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਹ ਯਾਦਗਾਰੀ ਗੇਟ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਜੀਵਨ ਅਤੇ ਕੁਰਬਾਨੀ ਬਾਰੇ ਜਾਣੂ ਕਰਵਾਉਣ ਦੇ ਨਾਲ ਉਨ੍ਹਾਂ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕਰੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਵਾਈਸ ਪ੍ਰਧਾਨ ਅਮਨ ਵਿਰਕ, ਚੇਅਰਮੈਨ ਅਮਰੀਕ ਸੋਢੀ, ਹਰਪਾਲ ਸਿੰਘ ਚੌਹਾਨ, ਜੈ ਦੇਵ, ਸਰਪੰਚ ਬਾਬਾ ਮੰਗਲ ਸਿੰਘ, ਕੌਂਸਲਰ ਸੁਨੈਨਾ ਰੰਧਾਵਾ ਸਮੇਤ ਵੱਖ-ਵੱਖ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਮੁੱਖ ਖ਼ਬਰਾਂ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਰਾਏਕੋਟ ਦੀ ਧਰਤੀ ਸਿੱਖ ਇਤਿਹਾਸ ’ਚ ਰੱਖਦੀ ਏ ਵਿਸ਼ੇਸ਼ ਮਹੱਤਵ  : ਗੜਗੱਜ

ਕਿਹਾ : ਸਰਕਾਰ ਨੂੰ ਇਹ ਸਮਝਣਾ ਚਾਹੀਦੈ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਂਟ

ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤੀ।

ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਹੁੰਗਾਰਾ, ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਪਰੰਪਰਾਵਾਂ ਦੀ ਰੱਖਿਆ ਦਾ ਦਿੱਤਾ ਸੰਦੇਸ਼

ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਹੁੰਗਾਰਾ, ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਪਰੰਪਰਾਵਾਂ ਦੀ ਰੱਖਿਆ ਦਾ ਦਿੱਤਾ ਸੰਦੇਸ਼

ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦਾ ਮਹਾਨ ਸਿਧਾਂਤ ਬਖਸ਼ਿਆ।

ਅਮ੍ਰਿਤਸਰ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹਾਦਤ ਮਜਾਰ ਦੀ ਸਮਾਗਮ ਆਖਰੀ ਵਾਰ

ਅਮ੍ਰਿਤਸਰ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹਾਦਤ ਮਜਾਰ ਦੀ ਸਮਾਗਮ ਆਖਰੀ ਵਾਰ

ਅੰਮ੍ਰਿਤਸਰ ਵਿੱਚ ਸਿੱਖ ਕੌਮ ਦੀ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹਾਦਤ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਨੇ ਸਮਾਗਮ ਕਰਵਾਇਆ। ਇਸ ਸਮੇਂ ਪ੍ਰਭਾਵਸ਼ਾਲੀ ਅਖੰਡ ਪਾਠ ਅਤੇ ਗੁਰਬਾਣੀ ਕੀਰਤਨਾਂ ਕਰਵਾਈਆਂ, ਜਿਸ ਵਿੱਚ ਸ਼ਹੀਦ ਭਾਈ ਮਨੀ ਸਿੰਘ ਦੀ ਉਚੇਰੋ ਸਿੱਖਿਆਵਾਂ ਦੀ ਪੁਜਾ ਕੀਤੀ ਗਈ।

ਹਰੀਕੇ ਪੱਤਣ ਵਿਖੇ ਮਾਰੇ ਗਏ ਬੇਕਸੂਰ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ ਅਰਦਾਸ: ਜਥੇਦਾਰ ਗੜਗੱਜ

ਹਰੀਕੇ ਪੱਤਣ ਵਿਖੇ ਮਾਰੇ ਗਏ ਬੇਕਸੂਰ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ ਅਰਦਾਸ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਸਮਾਗਮ ਕਰਵਾਇਆ ਜਾਵੇਗਾ। ਇਹ ਸਮੂਹਿਕ ਅਰਦਾਸ ਪੰਜਾਬ ਵਿੱਚ ਸ਼ਹੀਦ ਬੇਕਸੂਰ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ।