ਇਨਫੋਰਸਮੈਂਟ, ਇਲਾਜ ਅਤੇ ਪੁਨਰਵਾਸ ਸਬੰਧੀ ਕਾਰਵਾਈ ’ਤੇ ਜ਼ੋਰ

ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਿਹਾ : ਕੰਮ

By : True Update, Harmanjot Singh
ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

ਮੋਹਾਲੀ, 2 ਸਤੰਬਰ (ਹਿੰ.ਸ.) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਵਿਰੁੱਧ ਇਨਫੋਰਸਮੈਂਟ, ਇਲਾਜ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਕੰਗ ਨੇ ਪੇਂਡੂ ਅਤੇ ਵਾਰਡ ਰੱਖਿਆ ਕਮੇਟੀਆਂ ਵੱਲੋਂ ਦਿੱਤੇ ਇਨਪੁਟਸ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਅਤੇ ਪੈਡਲਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਅਤੇ ਸਿਹਤ ਵਿਭਾਗ ਨੂੰ ਨਸ਼ਾ ਛੁਡਾਊ ਇਲਾਜ ਲਈ ਲੋੜੀਂਦੀਆਂ ਓ.ਪੀ.ਡੀ. ਤੇ ਆਈ.ਪੀ.ਡੀ. ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੰਸਦ ਮੈਂਬਰ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸੈਕਟਰ 66 ਸਥਿਤ 100 ਬਿਸਤਰਿਆਂ ਵਾਲੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਡੇਰਾਬੱਸੀ ਸਬ-ਡਿਵੀਜ਼ਨ ਵਿੱਚ ਨਸ਼ਾ ਮੁਕਤੀ ਤੇ ਪੁਨਰਵਾਸ ਸਹੂਲਤਾਂ ਦੇ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਕਿਹਾ। ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਮਰਪਿਤ ਨਸ਼ਾ ਮੁਕਤੀ ਕੇਂਦਰ ਸਥਾਪਤ ਕਰਨ ਦੀ ਵਕਾਲਤ ਕੀਤੀ। ਡਿਪਟੀ ਕਮਿਸ਼ਨਰ ਨੇ ਸੰਸਦ ਮੈਂਬਰ ਨੂੰ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

ਮੁੱਖ ਖ਼ਬਰਾਂ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ

ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਸਰਕਾਰ ਕਰ ਰਹੀ ਲਗਾਤਾਰ ਕੰਮ : ਮਾਨ

ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਸਰਕਾਰ ਕਰ ਰਹੀ ਲਗਾਤਾਰ ਕੰਮ : ਮਾਨ

ਅਜ਼ਾਦੀ ਦਿਵਸ ਮੌਕੇ 'ਤੇ ਪੰਜਾਬ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਹੂਸੇਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ ’ਤੇ ਦਿੱਤੇ ਨਿਪਟਾਰੇ ਦੇ ਨਿਰਦੇਸ਼

ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ ’ਤੇ ਦਿੱਤੇ ਨਿਪਟਾਰੇ ਦੇ ਨਿਰਦੇਸ਼

ਮੋਹਾਲੀ ਵਿਧਾਨ ਸਭਾ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਸੈਕਟਰ-116 ਦੇ ਵਾਰਡ ਵਿੱਚ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ।