ਵਿਸ਼ੇਸ਼ ਗਹਿਰੀ ਸੁਧਾਈ ਤਹਿਤ

ਖੂਨੀ ਮਾਜਰਾ 'ਚ ਵੋਟਰ ਪੰਜੀਕਰਨ ਤੇ ਜਾਗਰੂਕਤਾ ਕੈਂਪ ਲਗਾਇਆ

ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ

By : True Update, Tanish kajla
ਖੂਨੀ ਮਾਜਰਾ 'ਚ ਵੋਟਰ ਪੰਜੀਕਰਨ ਤੇ ਜਾਗਰੂਕਤਾ ਕੈਂਪ ਲਗਾਇਆ

ਮੋਹਾਲੀ, 29 ਅਗਸਤ (ਹਿੰ.ਸ.) : ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਰਕਾਰੀ ਪੋਲਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਪੰਜੀਕਰਨ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋਫੈਸਰ ਗੁਰਬਖ਼ਸ਼ੀ ਸਿੰਘ ਅੰਟਾਲ ਅਤੇ ਕਾਲਜ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਪੰਜੀਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੌਰਾਨ voters.eci.gov.in ਸਮੇਤ ਹੋਰ ਆਨਲਾਈਨ ਮਾਧਿਅਮਾਂ ਰਾਹੀਂ ਰਜਿਸਟ੍ਰੇਸ਼ਨ ਕਰਨ ਸਬੰਧੀ ਵੀ ਮਾਰਗਦਰਸ਼ਨ ਦਿੱਤਾ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜਿਨ੍ਹਾਂ ਦੀ ਉਮਰ ਯੋਗਤਾ ਮਿਤੀ 1 ਅਕਤੂਬਰ 2026 ਤੱਕ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ, ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਜ਼ਰੂਰ ਅਪਲਾਈ ਕਰਨ। ਕੈਂਪ ਵਿੱਚ ਕੁੱਲ 248 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 128 ਵਿਦਿਆਰਥੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਯੋਗ ਪਾਏ ਗਏ। ਯੋਗ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਆਨਲਾਈਨ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਅਤੇ ਸਹਾਇਤਾ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਰਕਸ਼ਾ ਕਿਰਨ ਨੇ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੋਟ ਸਿਰਫ਼ ਅਧਿਕਾਰ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਜ਼ਿਲ੍ਹੇ ਦੇ ਇੰਜੀਨੀਅਰਿੰਗ ਕਾਲਜਾਂ, ਪੋਲਟੈਕਨਿਕ ਕਾਲਜਾਂ, ਆਈ.ਟੀ.ਆਈਜ਼ ਅਤੇ ਫਾਰਮੇਸੀ ਕਾਲਜਾਂ ਸਮੇਤ ਸਮੂਹ ਤਕਨੀਕੀ ਸਿੱਖਿਆ ਸੰਸਥਾਨਾਂ ਵਿੱਚ ਵੱਖ-ਵੱਖ ਮੌਕਿਆਂ ’ਤੇ ਵੋਟਰ ਪੰਜੀਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਕੈਂਪ ਦੌਰਾਨ ਅਪਲਾਈਡ ਸਾਇੰਸਿਜ਼ ਵਿਭਾਗ ਦੀ ਮੁਖੀ ਕਵਿਤਾ ਸਿੰਘ, ਮਕੈਨੀਕਲ ਵਿਭਾਗ ਦੇ ਮੁਖੀ ਸੰਜੀਵ ਜਿੰਦਲ, ਕੁਲਦੀਪ ਰਾਏ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ।

ਮੁੱਖ ਖ਼ਬਰਾਂ

ਵੋਟਰ ਸੂਚੀ ਦੀ ਸੁਧਾਈ ਲਈ 6 ਸਤੰਬਰ ਨੂੰ ਵਿਸ਼ੇਸ਼ ਬੀਐੱਲਓ ਕੈਂਪ

ਵੋਟਰ ਸੂਚੀ ਦੀ ਸੁਧਾਈ ਲਈ 6 ਸਤੰਬਰ ਨੂੰ ਵਿਸ਼ੇਸ਼ ਬੀਐੱਲਓ ਕੈਂਪ

ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਬੀਐੱਲਓ

ਡ੍ਰਾਫਟ ਵੋਟਰ ਸੂਚੀ ’ਚੋਂ ਨਾਮ ਹਟਾਉਣ ’ਤੇ ਰਾਘਵ ਚੱਢਾ ਨੇ ਲਾਏ ਸਿਆਸੀ ਬਦਲਾਖੋਰੀ ਦੇ ਦੋਸ਼

ਡ੍ਰਾਫਟ ਵੋਟਰ ਸੂਚੀ ’ਚੋਂ ਨਾਮ ਹਟਾਉਣ ’ਤੇ ਰਾਘਵ ਚੱਢਾ ਨੇ ਲਾਏ ਸਿਆਸੀ ਬਦਲਾਖੋਰੀ ਦੇ ਦੋਸ਼

ਉਨ੍ਹਾਂ ਕਿਹਾ ਕਿ ਉਹ ਮੋਹਾਲੀ ਵਿੱਚ ਰਜਿਸਟਰਡ ਵੋਟਰ ਹਨ, ਫਿਰ ਵੀ ਉਨ੍ਹਾਂ ਨੂੰ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਿਫਟ ਦਿਖਾਇਆ ਗਿਆ ਹੈ

‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ

ਐੱਸ.ਆਈ.ਆਰ. ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ 37 ਬੀ.ਐੱਲ.ਓਜ਼. ਸਨਮਾਨਿਤ

ਐੱਸ.ਆਈ.ਆਰ. ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ 37 ਬੀ.ਐੱਲ.ਓਜ਼. ਸਨਮਾਨਿਤ

ਐੱਸ.ਆਈ.ਆਰ. ਦਾ ਪਹਿਲਾ ਪੜਾਅ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ : ਪੱਲਵੀ ਮਿਸ਼ਰਾ<br/>

ਜਲੰਧਰ 'ਚ ਐਸਆਈਆਰ ਤਹਿਤ 100 ਫੀਸਦੀ ਘਰ-ਘਰ ਸਰਵੇ ਕਰਨ ਵਾਲੇ 32 ਬੀਐਲਓਜ਼ ਦਾ ਸਨਮਾਨ

ਜਲੰਧਰ 'ਚ ਐਸਆਈਆਰ ਤਹਿਤ 100 ਫੀਸਦੀ ਘਰ-ਘਰ ਸਰਵੇ ਕਰਨ ਵਾਲੇ 32 ਬੀਐਲਓਜ਼ ਦਾ ਸਨਮਾਨ

ਵੋਟਰ ਸੂਚੀਆਂ ਨੂੰ 100% ਪੂਰਾ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।