ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸਮਾਪਤੀ ਦਸੰਬਰ ’ਚ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 92 ਡਰੋਨ ਸ਼ੋਅ

ਗੁਰੂ ਸਾਹਿਬ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਚਾਰ ਸ਼ੋਭਾ ਯਾਤਰਾਵਾਂ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਕੱਢੀਆਂ ਜਾਣਗੀਆਂ

By : True Update, Sukhwinder Kaur
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 92 ਡਰੋਨ ਸ਼ੋਅ

ਚੰਡੀਗੜ੍ਹ, 26 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 3 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸੌਂਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਡਰੋਨ ਸ਼ੋਅ ਸਤੰਬਰ ਮਹੀਨੇ ਤੋਂ ਸ਼ੁਰੂ ਕੀਤੇ ਜਾਣਗੇ। ਹਰੇਕ ਸ਼ੋਅ ਵਿੱਚ 500 ਤੋਂ ਵੱਧ ਡਰੋਨ ਇੱਕੋ ਸਮੇਂ ਅਸਮਾਨ ਵਿੱਚ ਪੇਸ਼ਕਾਰੀ ਕਰਨਗੇ। ਰਾਤ ਸਮੇਂ ਡਿਜੀਟਲ ਤਕਨੀਕ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ, ਹਰੇਕ ਸ਼ੋਅ ਲਗਭਗ 25 ਤੋਂ 30 ਮਿੰਟ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨਾਲ ਜੋੜਨਾ ਹੈ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਲਈ ਢੁਕਵੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ ਅਤੇ ਲੋਕਾਂ ਨੂੰ ਮਿਤੀ, ਸਮੇਂ ਤੇ ਸਥਾਨ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਸਾਹਿਬ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਵੀ ਕਰਵਾਈ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਚਾਰ ਸ਼ੋਭਾ ਯਾਤਰਾਵਾਂ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਕੱਢੀਆਂ ਜਾਣਗੀਆਂ। ਇਹ ਸ਼ੋਭਾ ਯਾਤਰਾਵਾਂ ਨਵੰਬਰ ਮਹੀਨੇ ਵਿੱਚ ਹੋਣਗੀਆਂ। ਕਾਸ਼ੀ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਮੋਹਾਲੀ ਵਿਖੇ ਰਾਤਰੀ ਪੜਾਅ ਦੌਰਾਨ ਠਹਿਰੇਗੀ। ਸੌਂਦ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਹੁਣ ਤੱਕ ਕਰੀਬ 3500 ਪਿੰਡਾਂ ’ਚ ਦਿਖਾਈ ਜਾ ਚੁੱਕੀ ਹੈ। ਪੰਜਾਬ ਦੇ ਲਗਭਗ 13500 ਪਿੰਡਾਂ ਤੱਕ ਇਹ ਫ਼ਿਲਮ ਪਹੁੰਚਾਉਣ ਲਈ 50 ਵੈਨਾਂ ਦਾ ਕਾਫ਼ਲਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸਮਾਪਤੀ ਦਸੰਬਰ ਮਹੀਨੇ ਵਿੱਚ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਨਾਲ ਹੋਵੇਗੀ।

ਮੁੱਖ ਖ਼ਬਰਾਂ

ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ 11 ਜੂਨ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏਗੀ।

ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ 11 ਜੂਨ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏਗੀ।

ਅੰਮ੍ਰਿਤਸਰ ਵਿੱਚ 11 ਜੂਨ ਨੂੰ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਇੱਕ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਪੰਜਾਬ ਸਰਕਾਰ ਨੇ ਖੂਨਦਾਨ ਕੈਂਪ, ਡਰੋਨ ਸ਼ੋਅ, ਦੂਰਦਰਸ਼ਨ ਸ਼ੋਅ, ਅਤੇ ਵਾਤਾਵਰਣ ਸੰਭਾਲ ਮੁਹਿੰਮਾਂ ਦੀ ਯੋਜਨਾ ਬਣਾਈ ਹੈ। ਵਾਤਾਵਰਣ ਸੰਭਾਲ ਲਈ 6.5 ਲੱਖ ਬੂਟੇ ਲਗਾਏ ਜਾਣਗੇ। ਮੀਟਿੰਗ ਵਿੱਚ ਸੁਰੱਖਿਆ, ਸਹੂਲਤਾਂ, ਅਤੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ।