ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਿਰਦੇਸ਼

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ

By : True Update, Harpreet Singh
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 10 ਅਗਸਤ:  ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੀਜੀਪੀ ਪੰਜਾਬ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ। 

        ਡੀਜੀਪੀ ਪੰਜਾਬ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹੇ ਸ਼ਾਮਲ ਹਨ, ਦੀਆਂ ਤਿਆਰੀਆਂ ਦਾ ਨਿੱਜੀ ਤੌਰ 'ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ। ਫੋਰਸ ਦੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਅਲਰਟ, ਪਹੁੰਚਯੋਗ ਅਤੇ ਜਨਤਾ ਪ੍ਰਤੀ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇਉਨ੍ਹਾਂ ਨੇ ਅਧਿਕਾਰੀਆਂ ਨੂੰ ਫੋਰਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤੀ ਦੇ ਨਾਲ-ਨਾਲ ਸਮਾਗਮ ਅਤੇ ਜਨਤਕ ਇਕੱਠ ਵਾਲੇ ਸਥਾਨਾਂ ਨੂੰ ਸੁਰੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ। 

ਮੁੱਖ ਖ਼ਬਰਾਂ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ  ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ

ਮਿਆਂਮਾਰ ਸਰਹੱਦ 'ਤੇ ਜੰਗ ਵਰਗੇ ਹਾਲਾਤ, ਬੰਗਲਾਦੇਸ਼ ਵਿੱਚ ਸ਼ਰਨਾਰਥੀ ਸੰਕਟ ਦਾ ਡਰ

ਮਿਆਂਮਾਰ ਸਰਹੱਦ 'ਤੇ ਜੰਗ ਵਰਗੇ ਹਾਲਾਤ, ਬੰਗਲਾਦੇਸ਼ ਵਿੱਚ ਸ਼ਰਨਾਰਥੀ ਸੰਕਟ ਦਾ ਡਰ

ਮਿਆਂਮਾਰ ਦੇ ਰਖਾਈਨ ਖੇਤਰ ਦੀਆਂ ਟਕਰਾਅ ਜੋ ਲਹਿਰ ਕਲਮ ਤੱਕ ਪਹੁੰਚ ਗਈਆਂ, ਬੰਗਲਾਦੇਸ਼ ਦੇ ਸਰਹੱਦ ਵਾਲੇ ਇਲਾਕਿਆਂ ਵਿੱਚ ਭਾਸ਼ਾ ਅਤੇ ਨਸਲੀ ਹਿੰਸਾ ਦੇ ਆਤਮਘਾਤ ਦੇ ਡਰ ਨਾਲ ਲੱਖਾਂ ਰੋਹਿੰਗਿਆ ਸ਼ਰਨਾਰਥੀਆਂ ਨੂੰ ਤੁਰੰਤ ਬੰਗਲਾਦੇਸ਼ ਵੱਲ ਪੈ ਦਿੱਤਾ ਹੈ

ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ ਨੈੱਟਵਰਕ ਦੀ ਜਾਂਚ

ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ ਨੈੱਟਵਰਕ ਦੀ ਜਾਂਚ

ਰਾਜਸਥਾਨ ਦੇ 20+ ਸ਼ਹਿਰਾਂ ਵਿੱਚ ਸਾਰੇ ਸਮੇਂ ਵੱਲੋਂ ਛਾਪੇਮਾਰੀਆਂ ਕਰਵਾਈਆਂ ਗਈਆਂ, ਜਿਸ ਵਿੱਚ ਅੱਤਵਾਦੀ ਸ਼ਹਿਜ਼ਾਦ ਭੱਟੀ ਦੀ ਹਿੱਸੈਤੀ ਬਣਾਈ ਗਈ ਹੈ। ਨੌਜਵਾਨਾਂ ਨੂੰ ਸਮਾਜਿਕ ਮੀਡੀਆ ਦੇ ਰੂਪ ਵਿੱਚ ਮੇਲ਼ ਖਾਟਿਆਂ ਦੁਆਰਾ ਫੋਟੋ ਅਤੇ ਵੀਡੀਓਾਂ ਲਈ ਪ੍ਰੇਰਿਤ ਕੀਤਾ ਗਿਆ ਸੀ।

ਅੰਮ੍ਰਿਤਸਰ ਪੁਲਿਸ ਨੇ ਇੱਕ ਡਰੋਨ ਅਤੇ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਇਹ 'ਵਾਰ ਅਗੇਂਸਟ ਡਰੱਗਜ਼' ਅਭਿਆਨ ਦਾ ਹਿੱਸਾ ਹੈ

ਅੰਮ੍ਰਿਤਸਰ ਪੁਲਿਸ ਨੇ ਇੱਕ ਡਰੋਨ ਅਤੇ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਇਹ 'ਵਾਰ ਅਗੇਂਸਟ ਡਰੱਗਜ਼' ਅਭਿਆਨ ਦਾ ਹਿੱਸਾ ਹੈ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਡਰੋਨ ਤੋਂ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸਨੂੰ ਸਰਹੱਦ ਪਾਰ ਦੀ ਤਸਕਰੀ ਨਾਲ ਜੁੜਿਆ ਗਿਆ ਮਾਮਲਾ ਮੰਨਿਆ ਗਿਆ ਹੈ। ਇਸ ਖੋਜ ਦੌਰਾਨ, ਪੁਲਿਸ ਖੋਜ ਕਰ ਰਹੀ ਹੈ ਕਿ ਡਰੋਨ ਕਿਵੇਂ ਨਸ਼ੇ ਦੀ ਭੇਜੀ ਗਈ ਸੀ ਅਤੇ ਇਸਦੇ ਪਿੱਛੇ ਲੋਕਾਂ ਦੀ ਨੈੱਟਵਰਕ ਦੀ ਪਛਾਣ ਕੀਤੀ ਜਾ ਸਕਦੀ ਹੈ।

ਪਾਠਾਨਕੋਟ ਵਿੱਚ ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਨੇ ਸਰਹੱਦੀ ਇਲਾਕਿਆਂ ਵਿੱਚ ਗਹਿਰੀ ਤਲਾਸ਼ੀ ਮੁਹਿੰਮ ਚਲਾਈ

ਪਾਠਾਨਕੋਟ ਵਿੱਚ ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਨੇ ਸਰਹੱਦੀ ਇਲਾਕਿਆਂ ਵਿੱਚ ਗਹਿਰੀ ਤਲਾਸ਼ੀ ਮੁਹਿੰਮ ਚਲਾਈ

ਪਾਠਾਨਕੋਟ ਵਿੱਚ ਭਾਰਤ-ਪਾਕ ਸਰਹੱਦ ਦੇ ਨੇੜੇ ਸੁੰਨੇ ਇਲਾਕਿਆਂ ਵਿੱਚ ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਨੇ ਕਾਨੂੰਨੀ ਅਪਰਾਧਾਂ ਵਿਰੁੱਧ ਸਰਚ ਆਪ੍ਰੇਸ਼ਨ ਚਲਾਇਆ। ਸੁਰੱਖਿਆ ਬਲਾਂ ਨੇ ਸਰਹੱਦੀ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਲੋਕਾਂ ਨੂੰ ਅਪਰਾਧਾਂ ਨਾਲ ਸੰਬੰਧਿਤ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ।