ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ ਨਾਲ ਮੁਲਾਕਾਤ

ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

By : True Update, Harmanjot Singh
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਲ ਸੈਨਾ ਮੁਖੀ  ਨਾਲ ਮੁਲਾਕਾਤ

ਚੰਡੀਗੜ੍ਹ; 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ 'ਤੇ ਸੁਰੱਖਿਆ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਵਧਾਉਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ। ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੌਮੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ 'ਤੇ ਵੀ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰੋਂ ਹੁੰਦੀ ਸਮੱਗਲਿੰਗ ਐਂਟੀ-ਡਰੋਨ ਤਕਨਾਲੋਜੀ ਨਾਲ ਰੋਕਿਆ ਜਾ ਸਕੇ।  ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ। ਸਾਡੀ ਸਰਕਾਰ ਦੇਸ਼ ਦੀ ਰੱਖਿਆ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਭਾਰਤੀ ਫੌਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਸ਼ੁਰੂਆਤ ਤੋਂ ਹੀ ਪੰਜਾਬ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਸਭ ਤੋਂ ਅੱਗੇ ਰਿਹਾ ਹੈ ਅਤੇ ਇਸ ਪਰੰਪਰਾ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਮੈਂ ਸੰਕਟ ਦੀ ਘੜੀ ਵਿੱਚ ਖਾਸ ਕਰਕੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਲੋਕਾਂ ਦੀ ਮਦਦ ਲਈ ਹੱਥ ਵਧਾਉਣ ਵਾਸਤੇ ਭਾਰਤੀ ਫੌਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ"

ਮੁੱਖ ਖ਼ਬਰਾਂ

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ।