36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਲਾਭ

ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ

ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ : ਡਾ. ਬਲਜੀਤ

By : True Update, Harpreet Singh
ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ

ਚੰਡੀਗੜ੍ਹ, 04 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀਬੀਟੀ ਪ੍ਰਣਾਲੀ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਵਿਚੋਲਗੀ ਦੇ ਯਕੀਨੀ ਬਣੀ ਹੈ। ਡਾ. ਬਲਜੀਤ ਕੌਰ ਅਨੁਸਾਰ ਪੰਜਾਬ ਭਰ ਵਿੱਚ ਇਸ ਸਮੇਂ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਵਰ੍ਹਾ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਤਹਿਤ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੱਕਦਾਰਾਂ ਦੀ ਸਰਗਰਮੀ ਨਾਲ ਪਛਾਣ ਕਰਨ, ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਵੇਸ਼ੀ ਅਤੇ ਲੋਕ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਅਤੇ ਭਲਾਈ ਦਾ ਲਾਭ ਸਮਾਜ ਦੇ ਹਰ ਹੱਕਦਾਰ ਵਰਗ ਤੱਕ ਪਹੁੰਚੇ।

 

ਮੁੱਖ ਖ਼ਬਰਾਂ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ  ਸਨਮਾਨਿਤ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

 ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਹਿਲਾ ਸਖੀਆਂ ਦੀ ਅਹਿਮ ਭੂਮਿਕਾ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ

ਪ੍ਰੋਗਰਾਮਾਂ ਲਈ ਕਰੀਬ 100 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ