ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ

'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਐਡੀਸ਼ਨ ਦੀ ਸ਼ੁਰੂਆਤ

ਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

By : True Update, Kamaljeet Singh Kamal
 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਐਡੀਸ਼ਨ ਦੀ ਸ਼ੁਰੂਆਤ

ਚੰਡੀਗੜ੍ਹ, 19 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-4 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਦਾ ਫਾਈਨਲ 29 ਨਵੰਬਰ ਨੂੰ ਪਟਿਆਲਾ ਵਿਖੇ ਖੇਡਿਆ ਜਾਵੇਗਾ ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ ਆਓ ਅਸੀਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਨੂੰ ਇੱਕੋ ਮੈਦਾਨ `ਤੇ ਇਕੱਠੇ ਖੇਡਦਿਆਂ ਵੇਖੀਏ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਈਏ ਸਰਕਾਰ ਖੇਡ ਮਿਆਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਲਈ ਵਿਆਪਕ ਮੌਕੇ ਪੈਦਾ ਕਰਨਾ ਜਾਰੀ ਰੱਖੇਗੀ ਤਾਂ ਜੋ ਪੰਜਾਬ ਖੇਡ ਜਗਤ ਵਿੱਚ ਆਪਣਾ ਮੋਹਰੀ ਸਥਾਨ ਮੁੜ ਹਾਸਲ ਕਰ ਸਕੇ ਅਤੇ ਨਾਲ ਹੀ ਆਪਣੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਇਕ ਸਕਾਰਾਤਮਕ ਦਿਸ਼ਾ ਦੇ ਸਕੇ" ਇਸ ਸਾਲ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਚਾਰ ਪੈਰਾ ਖੇਡਾਂ ਜਿਵੇਂ ਕਿ ਅਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸ਼ਾਮਲ ਹਨ ਇਹ ਮੁਕਾਬਲੇ ਪੰਜਾਬ ਦੇ ਸਾਰੇ 153 ਬਲਾਕਾਂ ਅਤੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ `ਤੇ ਕਰਵਾਏ ਜਾਣਗੇ ਰਾਜ ਪੱਧਰੀ ਖੇਡਾਂ 16 ਜ਼ਿਲ੍ਹਿਆਂ ਵਿੱਚ ਹੋਣਗੀਆਂ ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈਰਾਜ ਪੱਧਰ `ਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦੇ ਤਗ਼ਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਦੇ ਤਗ਼ਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਮਿਲੇਗਾ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋ ਜਾਣਗੇ12 ਅਗਸਤ ਨੂੰ ਸ਼ੁਰੂ ਹੋਇਆ ਮਸ਼ਾਲ 5 ਸਤੰਬਰ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਤੋਂ ਪਹਿਲਾਂ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗਾ