ਪਿੰਡਾਂ ਦਾ ਵਿਕਾਸ ਕਰਨਾ

ਵਿਧਾਇਕ ਅਮਰਪਾਲ ਸਿੰਘ ਵੱਲੋਂ ਜ਼ਿਲ੍ਹਾ ਹਰਗੋਬਿੰਦਪੁਰ ਦੇ ਪਿੰਡਾਂ ਨੂੰ ਬਿਹਤਰ ਸਹੂਲਤਾਂ ਪ੍ਰਧਾਨ ਕਰਨਾ

ਹਰਗੋਬਿੰਦਪੁਰ ਸਾਹਿਬ ਦੀਆ ਪਿੰਡਾਂ ਨੂੰ ਵਧੇਰੇ ਸਹੂਲਤਾਂ ਮਿਲਨ ਲਈ ਵਿਧਾਇਕ ਅਮਰਪਾਲ ਸਿੰਘ ਨੇ ਕਾਰਜ ਸ਼ੁਰੂ ਕਰਦੇ ਹਨ। ਉਨ੍ਹਾਂ ਨੇ ਪਿੰਡਾਂ ਦੇ ਸਮੱਸਿਆਵਾਂ ਦੀ ਜ਼ੋਰਦਾਰ ਤਾਲੀਮ ਅਤੇ ਵਧੇਰੇ ਖੇਡ ਮੈਦਾਨ, ਸੀਵਰੇਜ ਨਹਿਰਾਂ ਨੂੰ ਵੀ ਸ਼ਾਮਲ ਕੀਤਾ ਗਿਆ। ਯੋਜਨਾ ਹਿੱਲਾ ਭਗਤ ਸਿੰਘ ਦੇ ਉੱਤਰ ਵਿੱਚ ਕੰਮ ਹੋ ਰਿਹਾ ਹੈ।

By : True Update , Tanish kajla
ਵਿਧਾਇਕ ਅਮਰਪਾਲ ਸਿੰਘ ਵੱਲੋਂ ਜ਼ਿਲ੍ਹਾ ਹਰਗੋਬਿੰਦਪੁਰ ਦੇ ਪਿੰਡਾਂ ਨੂੰ ਬਿਹਤਰ  ਸਹੂਲਤਾਂ ਪ੍ਰਧਾਨ ਕਰਨਾ

ਪਿੰਡਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਦੀ ਲੀਹ ’ਤੇ ਅੱਗੇ ਵਧਾਉਣਾ ਪ੍ਰਮੁੱਖ ਤਰਜੀਹ : ਵਿਧਾਇਕ ਅਮਰਪਾਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, (ਹਿੰ.ਸ.) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਸੁੱਖਾ ਚਿੜਾ ਦੇ ਸੀਵਰੇਜ਼ ਅਤੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮਿਲ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਦੀ ਲੀਹ ’ਤੇ ਅੱਗੇ ਵਧਾਉਣਾ ਸਾਡੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ। ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ (ਸੋਸ਼ਲ) ਪਰਮਬੀਰ ਰਾਣਾ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।