ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ

ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਬਟਾਲਾ ਵਿੱਚ ਸਮਾਗਮ, ਵਿਧਾਇਕ ਸ਼ੈਰੀ ਕਲਸੀ ਨੇ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਨ ਮੌਕੇ ਬਟਾਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੇਟ ਕੱਟ ਕੇ ਪੰਜਾਬੀਆਂ ਨੂੰ ਵਧਾਈ ਦਿੱਤੀ ।

By : True Update, Kamaljeet Singh Kamal

ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਬਟਾਲਾ ਵਿੱਚ ਸਮਾਗਮ, ਵਿਧਾਇਕ ਸ਼ੈਰੀ ਕਲਸੀ ਨੇ ਦਿੱਤੀ ਸ਼ਰਧਾਂਜਲੀ

ਬਟਾਲਾ, (ਹਿੰ.ਸ.) ਪੰਜਾਬ ਦੇ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਬਟਾਲਾ ਸਥਿਤ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੇਕ ਕੱਟ ਕੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਮਹਾਨ ਕਵੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਜੇ ਸੋਨੀ, ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਦੇ ਪ੍ਰਧਾਨ, ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ, ਡਾ. ਸਤਨਾਮ ਸਿੰਘ ਨਿੱਜਰ, ਰਜਿੰਦਰਪਾਲ ਸਿੰਘ ਧਾਲੀਵਾਲ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨਾ ਸਿਰਫ਼ ਬਟਾਲਾ, ਸਗੋਂ ਪੂਰੇ ਪੰਜਾਬ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਨੇ ਆਪਣੀ ਵਿਲੱਖਣ ਸ਼ਾਇਰੀ ਰਾਹੀਂ ਪੰਜਾਬੀ ਸਾਹਿਤ ਨੂੰ ਅਮੁੱਲਾ ਖ਼ਜ਼ਾਨਾ ਦਿੱਤਾ ਅਤੇ ਆਪਣੀ ਕਲਾ ਨਾਲ ਬਟਾਲਾ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ। ਉਨ੍ਹਾਂ ਦੀਆਂ ਰਚਨਾਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਦੀਆਂ ਰਹਿਣਗੀਆਂ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਨੂੰ ਸੰਭਾਲਣ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਭਾਸ਼ਾ, ਸਾਹਿਤ ਅਤੇ ਵਿਰਾਸਤ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਦਾ ਸਾਹਿਤ ਪੰਜਾਬੀ ਭਾਸ਼ਾ ਦੀ ਅਨਮੋਲ ਧਰੋਹਰ ਹੈ, ਜਿਸ ਦੀ ਮਹੱਤਤਾ ਰਹਿੰਦੀ ਦੁਨੀਆ ਤੱਕ ਕਾਇਮ ਰਹੇਗੀ।