ਨਵੀਂ ਦਿੱਲੀ, 06 ਸਤੰਬਰ (ਹਿੰ.ਸ.) : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬਿਹਾਰ ਵਿੱਚ ਵਿਦਿਆਰਥੀ ਅੰਦੋਲਨ ਦੌਰਾਨ ਪੁਲਿਸ ਕਾਰਵਾਈ ਵਿੱਚ ਜ਼ਖਮੀ ਹੋਏ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਸਿਰਫ਼ ਸਿੱਖਿਆ, ਰੁਜ਼ਗਾਰ ਅਤੇ ਜਵਾਬਦੇਹੀ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਗਈ। ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਵੀਡੀਓ ਸਾਂਝਾ ਕੀਤਾ। ਇਸ ਵੀਡੀਓ ਵਿੱਚ ਉਹ ਇੱਥੇ ਆਪਣੇ ਨਿਵਾਸ ਸਥਾਨ ’ਤੇ ਬਿਹਾਰ ਦੇ ਤਿੰਨ ਜ਼ਖਮੀ ਵਿਦਿਆਰਥੀਆਂ ਨਾਲ ਗੱਲ ਕਰਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਨਾਮ ਮੁਹੰਮਦ ਆਰਿਫ਼, ਬੁਲੇਟ ਕੁਮਾਰ ਗੌੜ ਅਤੇ ਆਕਾਸ਼ ਕੁਮਾਰ ਹਨ। ਇਨ੍ਹਾਂ ਵਿੱਚੋਂ ਬੁਲੇਟ ਕੁਮਾਰ ਗੌੜ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਹ ਬੈਸਾਖੀਆਂ ਦੀ ਮਦਦ ਨਾਲ ਚੱਲ ਰਿਹਾ ਹੈ ਤੇ ਦੋ ਹੋਰ ਵਿਦਿਆਰਥੀਆਂ ਦੇ ਮੋਢੇ ਵਿੱਚ ਗੋਲੀ ਲੱਗੀ ਹੈ। ਰਾਹੁਲ ਗਾਂਧੀ ਨੇ ਪੋਸਟ ਵਿੱਚ ਲਿਖਿਆ ਕਿ ਕਲਪਨਾ ਕਰੋ ਕਿ ਇਨ੍ਹਾਂ ਬੱਚਿਆਂ ਨੇ ਅਜਿਹਾ ਕੀ ਗੁਨਾਹ ਕੀਤਾ ਹੈ ਕਿ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ? ਉਨ੍ਹਾਂ ਨੇ ਸਰਕਾਰ ਤੋਂ ਸਿਰਫ਼ ਤਿੰਨ ਚੀਜ਼ਾਂ ਦੀ ਮੰਗ ਕੀਤੀ ਸੀ : ਸਿੱਖਿਆ, ਰੁਜ਼ਗਾਰ ਅਤੇ ਜਵਾਬਦੇਹੀ। ਇੱਕ ਵਿਦਿਆਰਥੀ ਦੀ ਲੱਤ ਦੀ ਹੱਡੀ ਏਕੇ-47 ਦੀ ਗੋਲੀ ਨਾਲ ਟੁੱਟ ਗਈ। ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਉਸਦਾ ਸੁਪਨਾ ਵੀ ਇਸਦੇ ਨਾਲ ਹੀ ਚਲਾ ਗਿਆ। ਦੋ ਹੋਰ ਵਿਦਿਆਰਥੀਆਂ ਦੇ ਮੋਢਿਆਂ ਵਿੱਚ ਗੋਲੀਆਂ ਲੱਗੀਆਂ। ਇਹ ਅਪਰਾਧੀ ਨਹੀਂ ਸਨ। ਇਹ ਗਰੀਬ ਪਰਿਵਾਰਾਂ ਦੇ ਬੱਚੇ ਸਨ ਜੋ ਆਪਣੇ ਪਰਿਵਾਰਾਂ ਲਈ ਸੁਪਨੇ ਲੈ ਕੇ ਪੜ੍ਹਾਈ ਕਰਨ ਲਈ ਨਿਕਲੇ ਸਨ ਕੁਝ ਚੰਗੀ ਨੌਕਰੀ ਚਾਹੁੰਦੇ ਸਨ ਕਈ ਆਪਣੇ ਪਰਿਵਾਰ ਦੇ ਹਾਲਾਤ ਬਦਲਣਾ ਚਾਹੁੰਦੇ ਸਨ। ਵੀ. ਡੀ. ਓ. ਵਿੱਚ ਰਾਹੁਲ ਗਾਂਧੀ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਹ ਉਨ੍ਹਾਂ ਦਾ ਹਾਲ-ਚਾਲ ਪੁੱਛਦੇ ਹਨ ਅਤੇ ਉਨ੍ਹਾਂ ਦੀਆਂ ਸੱਟਾਂ ਨੂੰ ਦੇਖਦੇ ਹਨ। ਇੱਕ ਵਿਦਿਆਰਥੀ ਦੱਸਦਾ ਹੈ ਕਿ ਉਹ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਸੀ, ਪਰ ਗੋਲੀ ਲੱਗਣ ਨਾਲ ਉਸਦਾ ਸੁਪਨਾ ਚਕਨਾਚੂਰ ਹੋ ਗਿਆ। ਇੱਕ ਹੋਰ ਵਿਦਿਆਰਥੀ ਨੇ ਕਿਹਾ ਕਿ ਉਹ ਸਿਰਫ਼ ਪ੍ਰੀਖਿਆ ਵਿੱਚ ਹੇਰਾਫੇਰੀ ਅਤੇ ਪੇਪਰ ਲੀਕ ਹੋਣ ਵਿਰੁੱਧ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ। ਇੱਕ ਤੀਜੇ ਵਿਦਿਆਰਥੀ ਨੇ ਦੱਸਿਆ ਕਿ ਮੋਢੇ ਵਿੱਚ ਗੋਲੀ ਲੱਗਣ ਤੋਂ ਬਾਅਦ ਉਸਦੀ ਬਾਂਹ ਹੁਣ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ। ਇਸ ’ਤੇ ਉਨ੍ਹਾਂ ਨੇ ਦਿੱਲੀ ਵਿੱਚ ਇੱਕ ਵਿਦਿਆਰਥੀ ਦੀ ਲੱਤ ਦੀ ਸੱਟ ਦਾ ਬਿਹਤਰ ਇਲਾਜ ਕਰਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਮਰਥਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਰਾਹੁਲ ਗਾਂਧੀ ਨੇ ਬਿਹਾਰ ਦੇ ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਕਿਹਾ : ਬੁਲੇਟ ਕੁਮਾਰ ਗੌੜ ਦੀ ਲੱਤ ਤੇ ਦੋ ਹੋਰ ਵਿਦਿਆਰਥੀਆਂ ਦੇ ਮੋਢੇ ’ਚ ਲੱਗੀ ਸੀ ਗੋਲੀ, ਇਨ੍ਹਾਂ ਬੱਚਿਆਂ ਨੇ ਅਜਿਹਾ ਕੀ ਗੁਨਾਹ ਕੀਤਾ ਕਿ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ?
Screenshot
ਮੁੱਖ ਖ਼ਬਰਾਂ
ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਵਿਦਿਆਰਥੀ ਅੰਦੋਲਨ ਦਾ ਕੀਤਾ ਸਮਰਥਨ
ਜੇਕਰ ਵਿਦਿਆਰਥੀਆਂ ਦੀ ਆਵਾਜ਼ ਨਹੀਂ ਸੁਣੀ ਜਾਂਦੀ, ਤਾਂ ਉਨ੍ਹਾਂ ਦੇ ਅੰਦੋਲਨ ਦੀ ਗੂੰਜਦੀ ਆਵਾਜ਼ ਉਦੋਂ ਤੱਕ ਹੋਰ ਵੀ ਉੱਚੀ ਹੋਵੇਗੀ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ : ਰਾਹੁਲ
ਪੰਜਾਬੀ ਯੂਨੀਵਰਸਿਟੀ ’ਚ ਫੀਸ ਵਾਧਾ ਵਾਪਸ, ਵਿਦਿਆਰਥੀ ਮੋਰਚੇ ਨੇ ਐਲਾਨੀ ਜਿੱਤ
ਮੀਟਿੰਗ ਵਿੱਚ ਵਾਈਸ ਚਾਂਸਲਰ, ਡੀਨ ਅਕਾਦਮਿਕ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ
ਸਰਕਾਰੀ ਭਰਤੀਆਂ ਦੀ ਮੰਗ ਨੂੰ ਲੈ ਕੇ ਪਟਨਾ ਵਿੱਚ ਵਿਦਿਆਰਥੀਆਂ ਦਾ ਹੰਗਾਮਾ, ਬੈਰੀਕੇਡ ਤੋੜੇ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਲਗਾਤਾਰ ਦੇਰੀ ਕਾਰਨ ਉਮੀਦਵਾਰਾਂ ’ਤੇ ਆਰਥਿਕ ਅਤੇ ਮਾਨਸਿਕ ਦਬਾਅ ਵੱਧ ਰਿਹਾ ਹੈ ਅਤੇ ਕਈ ਉਮੀਦਵਾਰ ਉਮਰ ਹੱਦ ਪਾਰ ਕਰ ਰਹੇ ਹਨ
ਰਾਜ ਸਭਾ ਵਿੱਚ ਹੰਗਾਮੇ 'ਤੇ ਬੋਲੇ ਜੇਪੀ ਨੱਡਾ- ਸਰਕਾਰ ਹਰ ਮੁੱਦੇ 'ਤੇ ਚਰਚਾ ਲਈ ਤਿਆਰ, ਵਿਰੋਧੀ ਧਿਰ ਦਾ ਰਵੱਈਆ ਗੈਰ-ਜ਼ਿੰਮੇਵਾਰਾਨਾ
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵੀਰਵਾਰ ਨੂੰ ਰਾਜ ਸਭਾ ਵਿੱਚ ਹੰਗਾਮੇ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਇੱਕ ਵਾਰ ਫਿਰ ਆਹਮੋ-ਸਾਹਮਣੇ ਆ ਗਏ।
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ 'ਚ ਕਰੰਟ ਲੱਗਣ ਨਾਲ ਪੀਐਚਡੀ ਸਕਾਲਰ ਦੀ ਮੌਤ
ਪੰਜਾਬ ਯੂਨੀਵਰਸਿਟੀ ਵਿੱਚ ਮੰਗਲਵਾਰ ਸਵੇਰੇ ਕਰੰਟ ਲੱਗਣ ਕਾਰਨ ਇੱਕ ਪੀਐਚਡੀ ਸਕਾਲਰ ਵਿਦਿਆਰਥਣ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕੈਂਪਸ ਵਿੱਚ ਗੁੱਸੇ ਦਾ ਮਾਹੌਲ ਬਣ ਗਿਆ ਅਤੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਕੀਤਾ।