ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕੀਤੀ ਅਗਵਾਈ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

By : True Update, Harpreet Singh
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਅੰਮ੍ਰਿਤਸਰ, 07 ਸਤੰਬਰ (ਹਿੰ.ਸ.) : ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਇਲਾਕਾ ਨਿਵਾਸੀਆਂ ਅਤੇ ਸਥਾਨਕ ਸਾਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਫਾਈ ਅਭਿਆਨ ਤਹਿਤ ਓਮ ਜੀ ਪਾਰਕ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵਿਸ਼ੇਸ਼ ਸਫਾਈ ਕੀਤੀ ਗਈ। ਪਾਰਕ ਵਿੱਚੋਂ ਕੂੜਾ-ਕਰਕਟ, ਸੁੱਕੇ ਪੱਤੇ ਅਤੇ ਹੋਰ ਗੰਦਗੀ ਹਟਾ ਕੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਸਫਾਈ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤੰਦਰੁਸਤ ਤੇ ਖੁਸ਼ਹਾਲ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪਾਰਕਾਂ, ਗਲੀਆਂ, ਸੜਕਾਂ ਅਤੇ ਹੋਰ ਜਨਤਕ ਸਥਾਨਾਂ ਦੀ ਸਫਾਈ ਸਾਰੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਸਫਾਈ ਕਾਰਜਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਡਾ. ਸੰਧੂ ਨੇ ਕਿਹਾ ਕਿ ਸਫਾਈ ਨੂੰ ਸਿਰਫ਼ ਵਿਸ਼ੇਸ਼ ਮੁਹਿੰਮਾਂ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ “ਸਾਫ਼ ਅੰਮ੍ਰਿਤਸਰ–ਸਿਹਤਮੰਦ ਅੰਮ੍ਰਿਤਸਰ” ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੱਤਾ।

 

 

ਮੁੱਖ ਖ਼ਬਰਾਂ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ

ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਿਹਾ : ਕੰਮ

ਪੀਪੀਸੀਬੀ ਨੇ ਪਟਿਆਲਾ ਵਿਖੇ ‘ਪੰਜਾਬ ਪਲਾਸਟਿਕ ਚੈਂਪੀਅਨਜ਼ ਪ੍ਰੋਗਰਾਮ’ ਦੀ ਕੀਤੀ ਸ਼ੁਰੂਆਤ

ਪੀਪੀਸੀਬੀ ਨੇ ਪਟਿਆਲਾ ਵਿਖੇ ‘ਪੰਜਾਬ ਪਲਾਸਟਿਕ ਚੈਂਪੀਅਨਜ਼ ਪ੍ਰੋਗਰਾਮ’ ਦੀ ਕੀਤੀ ਸ਼ੁਰੂਆਤ

ਇਹ ਪਹਿਲ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਤੇ ਐਨਜੀਓ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਲਾਗੂ

 ‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

<br/>ਹਰ ਨਾਗਰਿਕ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ: ਵਿਧਾਇਕ ਗੁਰਲਾਲ ਸਿੰਘ ਘਨੌਰ