ਪੰਜ ਵਾਰਡਾਂ ਦੇ ਵਸਨੀਕਾਂ ਨੂੰ ਮਿਲੇਗੀ ਪਾਣੀ ਦੀ ਸਹੂਲਤ

ਬਰਨਾਲਾ ’ਚ 45 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦੇਣ ਅਤੇ ਸੀਵਰੇਜ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਜਾਂ ਹੋਰ ਕੂੜਾ ਨਾ ਸੁੱਟਣ, ਤਾਂ ਜੋ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ : ਮੀਤ ਹੇਅਰ

By : True Update, Tanish kajla
ਬਰਨਾਲਾ ’ਚ 45 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ

ਬਰਨਾਲਾ, 03 ਸਤੰਬਰ (ਹਿੰ.ਸ.) : ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੇ ਚਿੰਟੂ ਪਾਰਕ ਵਿਚ 45 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਿੰਟੂ ਪਾਰਕ ਦੇ ਆਸ-ਪਾਸ ਦੇ ਇਲਾਕਿਆਂ ਵਿਚ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਕਾਫੀ ਕਿੱਲਤ ਆਉਂਦੀ ਸੀ। ਨਵੇਂ ਟਿਊਬਵੈੱਲ ਨਾਲ ਵਾਰਡ ਨੰਬਰ 29, 30, 39, 40 , 41 ਦੇ ਵਾਸੀਆਂ ਨੂੰ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚਾਰ ਹੋਰ ਟਿਊਬਵੈੱਲ ਲਗਾਏ ਜਾ ਚੁੱਕੇ ਹਨ ਅਤੇ ਕਰੀਬ ਪੰਜ ਹੋਰ ਨਵੇਂ ਟਿਊਬਵੈਲਾਂ ਦੇ ਐਸਟੀਮੇਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਬ ਲਗਾਉਣ ਦੇ ਨਾਲ-ਨਾਲ ਪੜਾਅਵਾਰ ਪਾਇਪਲਾਈਨ ਵੀ ਬਦਲੀ ਜਾ ਰਹੀ ਹੈ। ਕਰੀਬ 80 ਕਿਲੋਮੀਟਰ ਸੀਵਰੇਜ ਪਾਇਪ ਲਾਈਨ ਬਦਲੀ ਜਾ ਰਹੀ ਹੈ ਅਤੇ ਕਈ ਥਾਵਾਂ ਤੇ ਪਹਿਲੀ ਵਾਰ ਸੀਵਰੇਜ ਸਿਸਟਮ ਵਿਛਾਇਆ ਜਾ ਰਿਹਾ ਹੈ। ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਹਸਨ ਭਾਰਦਵਾਜ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਨਗਰ ਨਿਗਮ ਦਫ਼ਤਰ ਵਿੱਚ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਿੰਟੂ ਪਾਰਕ ਤੋਂ ਇਲਾਵਾ ਕਚਹਿਰੀ ਚੌਕ ਖੇਤਰ, 22 ਏਕੜ ਅਤੇ ਸਦਰ ਬਾਜ਼ਾਰ ਸਮੇਤ ਵੱਖ-ਵੱਖ ਥਾਵਾਂ ’ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਾਸੀਆਂ ਦੇ ਘਰਾਂ ਅੱਗੇ ਸਕੈਨਰ ਲਗਾਏ ਜਾਣਗੇ ਅਤੇ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦੇਣ ਅਤੇ ਸੀਵਰੇਜ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਜਾਂ ਹੋਰ ਕੂੜਾ ਨਾ ਸੁੱਟਣ, ਤਾਂ ਜੋ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ।

 

ਮੁੱਖ ਖ਼ਬਰਾਂ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼

 ‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

<br/>ਹਰ ਨਾਗਰਿਕ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ: ਵਿਧਾਇਕ ਗੁਰਲਾਲ ਸਿੰਘ ਘਨੌਰ

ਅਜਨਾਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

ਅਜਨਾਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਸਫ਼ਾਈ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ

ਫਾਜ਼ਿਲਕਾ ਵਿਧਾਇਕ ਨੇ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੀਤਾ ਕੰਮ ਸ਼ੁਰੂ

ਫਾਜ਼ਿਲਕਾ ਵਿਧਾਇਕ ਨੇ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੀਤਾ ਕੰਮ ਸ਼ੁਰੂ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।