ਪੰਜਾਬ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ

ਬਟਾਲਾ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਿਛਲੇ ਸਾਢੇ ਚਾਰ ਸਾਲ ਤੋਂ ਉਹ ਬਟਾਲਾ ਦੇ ਵਿਕਾਸ ਲਈ ਦਿਨ ਰਾਤ ਕਾਰਜ ਕਰ ਰਹੇ ਹਨ ਅਤੇ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ

By : True Update, Harpreet Singh
ਬਟਾਲਾ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬਟਾਲਾ, 24 ਅਗਸਤ (ਹਿੰ.ਸ.) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨੂੰ ਮਿਥੇ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਵਲੋਂ ਹੰਸਲੀ ਦੇ ਨਾਲੇ ਦੀ ਨੇੜਲੀ ਸੜਕ, ਵਾਰਡਾਂ ਵਿੱਚ ਬਣ ਰਹੀਆਂ ਗਲੀਆਂ, ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਅਤੇ ਟਾਈਪਿਸਟਾਂ ਲਈ ਬਣ ਰਹੇ ਨਵੇਂ ਬੂਥਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਉਹ ਬਟਾਲਾ ਦੇ ਵਿਕਾਸ ਲਈ ਦਿਨ ਰਾਤ ਕਾਰਜ ਕਰ ਰਹੇ ਹਨ ਅਤੇ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਵਾਸੀਆਂ ਦੇ ਹਿੱਤ ਵਿੱਚ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਜਿਨ੍ਹਾਂ ਵਿੱਚ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਸ਼ਹਿਰ ਤੋਂ ਬਾਹਰਵਾਰ ਜ਼ਮੀਨ ਖਰੀਦ ਕੇ ਕੂੜੇ ਦੀ ਸੰਭਾਲ ਲਈ ਪ੍ਰੋਸੈਸਿੰਗ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੂੜੇ ਦੀ ਸੁਚਾਰੂ ਢੰਗ ਨਾਲ ਸੰਭਾਲ ਹੋ ਸਕੇ ਸਮੇਤ ਵੱਖ-ਵੱਖ ਲੋਕਪੱਖੀ ਮਤੇ ਪਾਸ ਹੋਏ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਪ੍ਰਦੀਪ ਕੁਮਾਰ, ਵੀਨੂੰ ਕਾਹਲੋਂ, ਹਨੀ ਚੌਹਾਨ, ਮਨਜੀਤ ਸਿੰਘ ਬਮਰਾਹ, ਦਲਵਿੰਦਰ ਸਿੰਘ, ਸੁਨੀਲ ਕੁਮਾਰ ਨੀਟਾ, ਅਮਰੀਕ ਸਿੰਘ ਲੰਬੜਦਾਰ, ਅਜਮੇਰ ਬੰਟੀ ਅਤੇ ਅਮਨ ਆਦਿ ਮੌਜੂਦ ਸਨ।

ਮੁੱਖ ਖ਼ਬਰਾਂ

ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦਾ

ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦਾ

ਬਟਾਲਾ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ


ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਬਟਾਲਾ ਵਿੱਚ ਸਮਾਗਮ, ਵਿਧਾਇਕ ਸ਼ੈਰੀ ਕਲਸੀ ਨੇ ਦਿੱਤੀ ਸ਼ਰਧਾਂਜਲੀ

ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਬਟਾਲਾ ਵਿੱਚ ਸਮਾਗਮ, ਵਿਧਾਇਕ ਸ਼ੈਰੀ ਕਲਸੀ ਨੇ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਨ ਮੌਕੇ ਬਟਾਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੇਟ ਕੱਟ ਕੇ ਪੰਜਾਬੀਆਂ ਨੂੰ ਵਧਾਈ ਦਿੱਤੀ ।