ਫ਼ਰੀਦਕੋਟ, (ਹਿੰ.ਸ.) ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਰੋੜਾਂ ਰੁਪਏ ਦੇ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਗਤੀ ਮਿਲੇਗੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਦੀ 6.30 ਕਿਲੋਮੀਟਰ ਲੰਬਾਈ ਦੇ ਨਵੀਨੀਕਰਨ ਅਤੇ ਚੌੜੀਕਰਨ ਲਈ 602.45 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸੇ ਤਰ੍ਹਾਂ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫ਼ਿਰੋਜ਼ਪੁਰ ਰੋਡ ਨਾਲ ਜੁੜਦੀ 7.02 ਕਿਲੋਮੀਟਰ ਸੜਕ ਦੇ ਨਵੀਨੀਕਰਨ ਲਈ 668.41 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸੜਕਾਂ ਦੀ ਮੌਜੂਦਾ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਸੜਕਾਂ ਦੇ ਚੌੜੀਕਰਨ ਨਾਲ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਮਜ਼ਬੂਤ ਹੋਵੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਸਹੂਲਤ ਮਿਲੇਗੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਸ ਦੇ ਨਾਲ-ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਲਈ ਵੀ ਆਵਾਜਾਈ ਆਸਾਨ ਹੋਵੇਗੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਫ਼ਰੀਦਕੋਟ ਦੀਆਂ ਸੜਕਾਂ ਦੇ ਵਿਕਾਸ ਕਾਰਜ ਕੀਤੇ ਗਏ
ਫ਼ਰੀਦਕੋਟ ਨੂੰ ਸੜਕੀ ਵਿਕਾਸ ਦੀ ਵੱਡੀ ਸੌਗਾਤ, ਕਰੋੜਾਂ ਦੇ ਦੋ ਸੜਕ ਪ੍ਰੋਜੈਕਟ ਮਨਜ਼ੂਰ
ਫ਼ਰੀਦਕੋਟ ਵਿੱਚ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ ਰੋਡ ਦੀਆਂ ਸੜਕਾਂ ਦੀ ਚੌੜਾਈ ਵਧਾਉਣ ਲਈ 602.45 ਲੱਖ ਅਤੇ 668.41 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਪੇਂਡੂ ਲੋਕਾਂ ਨੂੰ ਆਵਾਜਾਈ ਸਹੂਲਤਾਂ ਦਿੰਦਾ ਹੈ।
ਟੈਗਸ:
Ferozepur-Firdauspur road expansion
rural infrastructure development
Firozepur municipal roads
Punjab government projects
Firdaukt construction projects
ਮੁੱਖ ਖ਼ਬਰਾਂ
470 ਕਰੋੜ ਦੀ ਲਾਗਤ ਨਾਲ ਲੱਗਣਗੀਆਂ 3 ਲੱਖ ਲਾਈਟਾਂ : ਅਮਨ ਅਰੋੜਾ
ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲ.ਈ.ਡੀ. ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।