ਫਤਿਹਗੜ੍ਹ ਸਾਹਿਬ, 26 ਅਗਸਤ (ਹਿੰ.ਸ.) ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਆਲਮਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਦੋਵੇਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਕੂਟੀ ’ਤੇ ਚੰਡੀਗੜ੍ਹ ਸਥਿਤ ਆਪਣੇ ਘਰ ਵਾਪਸ ਪਰਤ ਰਹੇ ਸਨ। ਇਸ ਦੌਰਾਨ ਆਲਮਪੁਰ ਨੇੜੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੇ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਫਤਿਹਗੜ੍ਹ ਸਾਹਿਬ ’ਚ ਭਿਆਨਕ ਸੜਕ ਹਾਦਸਾ, ਚੰਡੀਗੜ੍ਹ ਦੇ ਪਤੀ-ਪਤਨੀ ਦੀ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ
ਮੁੱਖ ਖ਼ਬਰਾਂ
ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ
ਮ੍ਰਿਤਕਾ ਦੀ ਧੀ ਤੇ ਮੁਲਜ਼ਮ ਦੀ ਮਾਸੀ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ
ਟਰੱਕ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ, ਕਈ ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ
ਹਾਦਸੇ ਕਾਰਨ ਫਲਾਈਓਵਰ ’ਤੇ ਕੁਝ ਸਮੇਂ ਲਈ ਆਵਾਜਾਈ ਹੋਈ ਪ੍ਰਭਾਵਿਤ
ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ
ਨਾਕਾਬੰਦੀ ਦੌਰਾਨ ਪੁਲ ਤੋਂ ਡਿੱਗ ਕੇ ਬੀਐਸਐਫ ਦੇ ਏਐਸਆਈ ਦੀ ਮੌਤ
ਰੇਲਿੰਗ ਨਾ ਹੋਣ ਕਾਰਨ ਵਾਪਰਿਆ ਹਾਦਸਾ
ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ
ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ