ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

By : True Update, Harpreet Singh
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਪਟਿਆਲਾ, 07 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਕਲਿਆਣ ਅਤੇ ਰੌਣੀ ਚੁੰਗੀਆਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਮੁੱਖ ਖ਼ਬਰਾਂ

ਭਾਰਤ ਦੀ ਨੀਤੀ ਦੁਨੀਆ ਨੂੰ ਅਨੇਕਤਾ ਵਿੱਚ ਏਕਤਾ ਦਾ ਅਹਿਸਾਸ ਕਰਾਉਣਾ : ਮੋਹਨ ਭਾਗਵਤ

ਭਾਰਤ ਦੀ ਨੀਤੀ ਦੁਨੀਆ ਨੂੰ ਅਨੇਕਤਾ ਵਿੱਚ ਏਕਤਾ ਦਾ ਅਹਿਸਾਸ ਕਰਾਉਣਾ : ਮੋਹਨ ਭਾਗਵਤ

ਨਿਊਯਾਰਕ ਦੇ ਮੈਨਹਟਨ ’ਚ ‘ਅਹੈਡ ਫੋਰਮ’ ਵਲੋਂ  ਯੂਨੀਵਰਸਲ ਵਲਨੈਸ ਸੈਲੀਬ੍ਰੇਸ਼ਨ ਆਯੋਜਿਤ

24 ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ  ਕਰਵਾਇਆ ਜਾਵੇਗਾ ਨਾਟਕ ‘ਹਮਾਰੇ ਰਾਮ’

24 ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ ਨਾਟਕ ‘ਹਮਾਰੇ ਰਾਮ’

ਸੂਬੇ ਵਿਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਸਥਾਪਿਤ ਕਰਨ ਲਈ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮ 

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਸਥਾਨ ਹੈ ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਨਤਮਤਸਕ ਹੁੰਦੇ ਹਨ।

ਬੇਅਦਬੀ ਕਾਨੂੰਨ ਬਣਾਉਣ ਵਿੱਚ ਪੰਜਾਬ ਸਰਕਾਰ ਨੇ ਦਿਖਾਈ ਗੈਰ-ਸੰਜੀਦਗੀ : ਜਥੇਦਾਰ ਗੜਗੱਜ

ਬੇਅਦਬੀ ਕਾਨੂੰਨ ਬਣਾਉਣ ਵਿੱਚ ਪੰਜਾਬ ਸਰਕਾਰ ਨੇ ਦਿਖਾਈ ਗੈਰ-ਸੰਜੀਦਗੀ : ਜਥੇਦਾਰ ਗੜਗੱਜ

ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਵਿੱਚ ਕੀਤੀਆਂ ਸੋਧਾਂ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਪੰਥ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਚੱਲਦਾ ਹੈ।

ਬਟਾਲਾ ਦੇ ਵੱਖ ਵੱਖ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਨਾਲ ਕਰਵਾਇਆ ਜਾਣੂੰ

ਬਟਾਲਾ ਦੇ ਵੱਖ ਵੱਖ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਨਾਲ ਕਰਵਾਇਆ ਜਾਣੂੰ

ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।