ਦੋਵੇਂ ਦੇਸ਼ਾਂ ’ਚ ਆਪਸੀ ਸਮਝ ਅਤੇ ਮਨੁੱਖਤਾ ਦੀ ਭਾਵਨਾ

ਆਜ਼ਾਦੀ ਦਿਵਸ ਮੌਕੇ ਵਾਹਘਾ-ਅਟਾਰੀ ਸਰਹੱਦ ’ਤੇ ਗੂੰਜਿਆ ਹਿੰਦ-ਪਾਕਿ ਭਾਈਚਾਰੇ ਦਾ ਸੰਦੇਸ਼

ਵਾਹਘਾ-ਅਟਾਰੀ ਬਾਰਡਰ ’ਤੇ ਆਜ਼ਾਦੀ ਦਿਵਸ ਮੌਕੇ ਹਿੰਦ-ਪਾਕਿ ਦੋਸਤੀ, ਭਾਈਚਾਰੇ ਅਤੇ ਅਮਨ ਦਾ ਸੰਦੇਸ਼ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਲੋਕਾਂ ਨੇ ਮੋਮਬੱਤੀਆਂ ਜਗਾ ਕੇ ਦੋਵੇਂ ਦੇਸ਼ਾਂ ਵਿਚਕਾਰ ਅਮਨ ਅਤੇ ਸ਼ਾਂਤੀ ਦੀ ਕੀਤੀ ਅਰਦਾਸ ।

By : True Update, Sukhwinder Kaur
ਆਜ਼ਾਦੀ ਦਿਵਸ ਮੌਕੇ ਵਾਹਘਾ-ਅਟਾਰੀ ਸਰਹੱਦ ’ਤੇ ਗੂੰਜਿਆ ਹਿੰਦ-ਪਾਕਿ ਭਾਈਚਾਰੇ ਦਾ ਸੰਦੇਸ਼

ਅਟਾਰੀ ਬਾਰਡਰ ਵਿਖੇ ਹੱਥਾਂ ’ਚ ਤਿਰੰਗੇ ਲੈ ਕੇ ਭਾਰਤ-ਪਾਕਿ ਦਰਮਿਆਨ ਅਮਨ ਸ਼ਾਂਤੀ ਦੀ ਕਾਮਨਾ ਕਰਦੇ ਹੋਏ

ਅੰਮ੍ਰਿਤਸਰ, 15 ਅਗਸਤ (ਹਿੰ.ਸ.) : ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਵਾਹਘਾ-ਅਟਾਰੀ ਬਾਰਡਰ ’ਤੇ ਆਜ਼ਾਦੀ ਦਿਵਸ ਮੌਕੇ ਹਿੰਦ-ਪਾਕਿ ਦੋਸਤੀ, ਭਾਈਚਾਰੇ ਅਤੇ ਅਮਨ ਦਾ ਸੰਦੇਸ਼ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਅਟਾਰੀ ਬਾਰਡਰ ਪਹੁੰਚੇ ਅਤੇ ਹੱਥਾਂ ਵਿੱਚ ਤਿਰੰਗੇ ਲੈ ਕੇ ਭਾਰਤ ਪਾਕਿਸਤਾਨ ਦਰਮਿਆਨ ਸ਼ਾਂਤੀ ਅਤੇ ਬੇਹਤਰ ਸਬੰਧਾਂ ਦੀ ਕਾਮਨਾ ਕੀਤੀ। ਰਾਤ 12 ਵਜੇ ਬਾਰਡਰ ਕੰਪਲੈਕਸ ਦੇਸ਼ਭਗਤੀ ਅਤੇ ਭਾਈਚਾਰੇ ਦੇ ਜਜ਼ਬੇ ਨਾਲ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਦੌਰਾਨ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਦੋਵੇਂ ਦੇਸ਼ਾਂ ਵਿਚਕਾਰ ਅਮਨ ਅਤੇ ਸ਼ਾਂਤੀ ਦੀ ਅਰਦਾਸ ਕੀਤੀ। ਅਟਾਰੀ ਵਾਹਘਾ ਬਾਰਡਰ ਪਹੁੰਚੇ ਸ਼੍ਰੀਮਤੀ ਰਾਜ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਰਿਸ਼ਤੇ ਮੁੜ ਬਿਹਤਰ ਹੋਣ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੀ ਸੱਭਿਆਚਾਰ ਅਤੇ ਪਰੰਪਰਾਵਾਂ ਵਿੱਚ ਕਈ ਸਮਾਨਤਾਵਾਂ ਹਨ ਅਤੇ ਲੋਕ ਇੱਕ-ਦੂਜੇ ਦੀਆਂ ਕਈ ਚੀਜ਼ਾਂ ਨੂੰ ਪਸੰਦ ਕਰਦੇ ਹਨ। ਦਿੱਲੀ ਤੋਂ ਪਹੁੰਚੀ ਪ੍ਰਗਿਆ ਨੇ ਕਿਹਾ ਕਿ ਪਾਕਿਸਤਾਨ ਦੇ ਲੋਕ ਵੀ ਭਾਰਤ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦੀ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਦੋਸਤੀ ਅਤੇ ਭਾਈਚਾਰਾ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ। ਵਾਘਾ-ਅਟਾਰੀ ਬਾਰਡਰ ’ਤੇ ਹੋਇਆ ਇਹ ਸਮਾਗਮ ਦੇਸ਼ਭਗਤੀ ਦੇ ਨਾਲ-ਨਾਲ ਸ਼ਾਂਤੀ ਅਤੇ ਦੋਸਤੀ ਦਾ ਸੰਦੇਸ਼ ਵੀ ਦਿੰਦਾ ਨਜ਼ਰ ਆਇਆ। ਲੋਕਾਂ ਨੇ ਉਮੀਦ ਪ੍ਰਗਟ ਕੀਤੀ ਕਿ ਗੱਲਬਾਤ ਆਪਸੀ ਸਮਝ ਅਤੇ ਮਨੁੱਖਤਾ ਦੀ ਭਾਵਨਾ ਰਾਹੀਂ ਦੋਵੇਂ ਦੇਸ਼ਾਂ ਵਿਚਕਾਰ ਤਣਾਅ ਘਟਾਉਣ ਅਤੇ ਬਿਹਤਰ ਸਬੰਧਾਂ ਲਈ ਰਾਹ ਖੁੱਲ੍ਹ ਸਕਦਾ ਹੈ।
 

ਮੁੱਖ ਖ਼ਬਰਾਂ

ਗੁਰਦਾਸਪੁਰ ’ਚ ਮਿਲਿਆ ਪਾਕਿਸਤਾਨੀ ਝੰਡਾ ਅਤੇ ਗੁਬਾਰੇ

ਗੁਰਦਾਸਪੁਰ ’ਚ ਮਿਲਿਆ ਪਾਕਿਸਤਾਨੀ ਝੰਡਾ ਅਤੇ ਗੁਬਾਰੇ

ਆਜ਼ਾਦੀ ਦਿਵਸ ਦੇ ਮੌਕੇ ’ਤੇ ਪੰਜਾਬ ਦੇ ਗੁਰਦਾਸਪੁਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੁਝ ਪਿੰਡ ਵਾਸੀਆਂ ਨੇ ਗੁਬਾਰਿਆਂ ਦੇ ਨਾਲ ਪਾਕਿਸਤਾਨੀ ਝੰਡਾ ਵੇਖਿਆ। ਇਨ੍ਹਾਂ ਝੰਡਿਆਂ ਦੀ ਲੰਬਾਈ ਚਾਰ ਤੋਂ ਪੰਜ ਫੁੱਟ ਦੱਸੀ ਜਾ ਰਹੀ ਹੈ।

ਪਟਿਆਲਾ 'ਚ ਆਜ਼ਾਦੀ ਦਿਵਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਝੰਡਾ

ਪਟਿਆਲਾ 'ਚ ਆਜ਼ਾਦੀ ਦਿਵਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਝੰਡਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਬੀਐਸਐਫ ਨੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਵਿਅਕਤੀ ਨੂੰ ਕਾਬੂ ਕੀਤਾ

ਬੀਐਸਐਫ ਨੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਵਿਅਕਤੀ ਨੂੰ ਕਾਬੂ ਕੀਤਾ

ਜੰਮੂ ਵਿੱਚ ਬੀਐਸਐਫ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ ਜੋ ਪਾਕਿਸਤਾਨੀ ਪਾਸਿਓਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।


ਪ੍ਰਧਾਨ ਮੰਤਰੀ ਇੰਡੋਨੇਸ਼ੀਆ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਕੀਤਾ ਸਵਾਗਤ

ਪ੍ਰਧਾਨ ਮੰਤਰੀ ਇੰਡੋਨੇਸ਼ੀਆ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਕੀਤਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਤਿੰਨ ਦਿਨਾਂ ਯਾਤਰਾ ਦੀ ਸ਼ੁਰੂਆਤ ਕੀਤੀ। ਸ਼ੁਰੂਆਤ ਦੌਰਾਨ ਉਹ ਇੰਡੋਨੇਸ਼ੀਆ ਪਹੁੰਚੇ। ਇੰਡੋਨੇਸ਼ੀਆ ਪਹੁੰਚਣ ਤੇ ਰਾਸ਼ਟਪਤੀ ਪ੍ਰਬੋਵੋ ਸੁਬਿਆਂਤੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।