ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਵੱਲੋਂ 15 ਅਗਸਤ, 2026 ਨੂੰ 80ਵੇਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਸ. ਹਰਭਜਨ ਸਿੰਘ ਈ ਟੀ ਓ ਜੰਡਿਆਲਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਹ ਬਹੁਤ ਹੀ ਸਾਦੇ ਤੇ ਮਿਹਨਤੀ ਹਨ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ। ਸਾਲ 2012 ਵਿੱਚ ਉਨ੍ਹਾਂ ਨੇ ਪੰਜਾਬ ਰਾਜ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕੀਤੀ ਅਤੇ ਪੀ ਸੀ ਐਸ ਅਲਾਇਡ ਸਰਵਿਸਿਜ਼ ਵਿੱਚ ਚੁਣੇ ਜਾਣ ਬਾਅਦ ਸੂਬੇ ਵਿੱਚ ਐਕਸਾਈਜ਼ ਅਤੇ ਟੈਕਸੇਸ਼ਨ ਅਫ਼ਸਰ ਵਜੋਂ 2016 ਤੱਕ ਸੇਵਾ ਨਿਭਾਈ। ਉਨ੍ਹਾਂ ਨੇ ਸਾਲ 2017 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜ ਕੇ ਸਰਗਰਮ ਸਿਆਸੀ ਜੀਵਨ ਵਿੱਚ ਕਦਮ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਾਨੂੰਨ ਦੀ ਸਿੱਖਿਆ ਹਾਸਲ ਕੀਤੀ ਅਤੇ ਸਾਲ 2021 ਵਿੱਚ ਖਾਲਸਾ ਕਾਲਜ ਆਫ਼ ਲਾਅ, ਅੰਮ੍ਰਿਤਸਰ ਤੋਂ ਐਲ ਐਲ ਬੀ ਦੀ ਡਿਗਰੀ ਪ੍ਰਾਪਤ ਕੀਤੀ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਚੋਣਾਂ 'ਚ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ। ਬਿਜਲੀ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸ. ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿੱਚ ਬਿਜਲੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਲੋਡ ਸ਼ੈਡਿੰਗ ਨੂੰ ਘਟਾਉਣ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ। ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਪਤਕਾਰਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਪ੍ਰਾਜੈਕਟਾਂ ਨੂੰ ਅੱਗੇ ਵਧਾਇਆ ਗਿਆ। ਲੋਕ ਨਿਰਮਾਣ ਮੰਤਰੀ ਵਜੋਂ ਵੀ ਉਨ੍ਹਾਂ ਵੱਲੋਂ ਪੰਜਾਬ ਦੀਆਂ ਸੜਕਾਂ ਅਤੇ ਹੋਰ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕਈ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਅਤੇ ਮੁਕੰਮਲ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ ਬਿਹਤਰ ਸੜਕੀ ਢਾਂਚਾ, ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਮੋਹਾਲੀ 'ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਲਹਿਰਾਉਣਗੇ ਕੋਮੀ ਝੰਡਾ
80ਵੇਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਜਾਵੇਗਾ
ਮੁੱਖ ਖ਼ਬਰਾਂ
ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ
2.35 ਕਰੋੜ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹਾ ਨਵੀਨੀਕਰਨ
ਸੜਕਾਂ ਦੀ ਬਿਹਤਰੀ ਨਾਲ ਇਲਾਕੇ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ
ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਮੁੱਖ ਉਦੇਸ਼
ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਸਰਕਾਰ ਕਰ ਰਹੀ ਲਗਾਤਾਰ ਕੰਮ : ਮਾਨ
ਅਜ਼ਾਦੀ ਦਿਵਸ ਮੌਕੇ 'ਤੇ ਪੰਜਾਬ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਹੂਸੇਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
2047 'ਚ ਅਸੀਂ ਦੇਸ਼ ਨੂੰ ਵਿਕਸਿਤ ਭਾਰਤ ਬਣਾ ਕੇ ਰਹਾਂਗੇ : ਮੋਦੀ
ਰਾਸ਼ਟਰ ਆਪਣੇ ਸੁਪਨਿਆਂ, ਸੰਕਲਪਾਂ ਅਤੇ ਸਮਰੱਥਾਵਾਂ ਦੇ ਦਮ ’ਤੇ ਅੱਗੇ ਵਧ ਕੇ ਮਹਾਨ ਬਣਦਾ ਹੈ।