ਪੁਲਿਸ ਨੇ ਕੀਤਾ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ

ਲਾਲੜੂ ਪੁਲਿਸ ਨੇ 31 ਹਜ਼ਾਰ ਨਸ਼ੀਲੀ ਗੋਲੀਆਂ ਸਮੇਤ ਦੋ ਤਸਕਰ ਕੀਤੇ ਕਾਬੂ

ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ ਤੋਂ ਲਿਆਏ ਸਨ ਅਤੇ ਪੰਜਾਬ ਵਿੱਚ ਵੇਚਣ ਲਈ

By : True Update , Tanish kajla
ਲਾਲੜੂ ਪੁਲਿਸ ਨੇ 31 ਹਜ਼ਾਰ ਨਸ਼ੀਲੀ ਗੋਲੀਆਂ ਸਮੇਤ ਦੋ ਤਸਕਰ ਕੀਤੇ ਕਾਬੂ

ਲਾਲੜੂ, (ਹਿੰ.ਸ.) ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ, ਐੱਸਐੱਸਪੀ ਐੱਸਏਐੱਸ ਨਗਰ ਹਰਮਨਦੀਪ ਸਿੰਘ ਹਾਂਸ ਅਤੇ ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ। ਪੁਲਿਸ ਚੌਕੀ ਲੈਹਲੀ ਦੇ ਇੰਚਾਰਜ ਥਾਣੇਦਾਰ ਗੁਰਵਿੰਦਰ ਸਿੰਘ ਆਪਣੀ ਟੀਮ ਸਮੇਤ ਦੱਪਰ ਟੋਲ ਪਲਾਜ਼ਾ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੰਬਾਲਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚੋਂ ਦੋ ਨੌਜਵਾਨ ਇੱਕ ਪਿੱਠੂ ਬੈਗ ਲੈ ਕੇ ਉਤਰੇ। ਪੁਲਿਸ ਨੂੰ ਦੇਖਦੇ ਹੀ ਦੋਵੇਂ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਦੇ ਹੋਏ ਆਪਣਾ ਬੈਗ ਖੇਤਾਂ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ, ਜਿਸ ਵਿੱਚੋਂ 31,000 ਨਸ਼ੀਲੀਆਂ ਲੋਮੋਟਿਲ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਘੜਾਮਾ ਅਤੇ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖੂਹਾ, ਦੋਵੇਂ ਥਾਣਾ ਬਨੂੰੜ, ਜ਼ਿਲ੍ਹਾ ਪਟਿਆਲਾ, ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਲਾਲੜੂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ (ਉੱਤਰ ਪ੍ਰਦੇਸ਼) ਤੋਂ ਲਿਆਏ ਸਨ ਅਤੇ ਪੰਜਾਬ ਵਿੱਚ ਵੇਚਣ ਦੀ ਯੋਜਨਾ ਸੀ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮੁੱਖ ਖ਼ਬਰਾਂ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ  ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ

507 ਗ੍ਰਾਮ ਅਫੀਮ ਸਮੇਤ ਨੌਜਵਾਨ ਕਾਬੂ

507 ਗ੍ਰਾਮ ਅਫੀਮ ਸਮੇਤ ਨੌਜਵਾਨ ਕਾਬੂ

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਕੀਤਾ ਦਰਜ

ਅਬੋਹਰ ’ਚ ਆਜ਼ਾਦੀ ਦਿਵਸ ਤੋਂ ਪਹਿਲਾਂ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਸਖ਼ਤ, ਜੀਆਰਪੀ ਤੇ ਆਰਪੀਐਫ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਅਬੋਹਰ ’ਚ ਆਜ਼ਾਦੀ ਦਿਵਸ ਤੋਂ ਪਹਿਲਾਂ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਸਖ਼ਤ, ਜੀਆਰਪੀ ਤੇ ਆਰਪੀਐਫ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਆਜ਼ਾਦੀ ਦਿਵਸ ਅਤੇ 'ਕਾਸੋ' ਮੁਹਿੰਮ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਵਿਸ਼ੇਸ਼ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਹ ਵਿਸ਼ੇਸ਼ ਸੁਰੱਖਿਆ ਮੁਹਿੰਮ ਆਜ਼ਾਦੀ ਦਿਵਸ ਤੱਕ ਲਗਾਤਾਰ ਜਾਰੀ ਰਹੇਗੀ।

ਫਾਜ਼ਿਲਕਾ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਫਾਜ਼ਿਲਕਾ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਹੈਰੋਇਨ, ਚੂਰਾ, ਪੋਸਤ, ਗਾਂਜਾ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ

ਅੰਮ੍ਰਿਤਸਰ ਪੁਲਿਸ ਨੇ ਇੱਕ ਡਰੋਨ ਅਤੇ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਇਹ 'ਵਾਰ ਅਗੇਂਸਟ ਡਰੱਗਜ਼' ਅਭਿਆਨ ਦਾ ਹਿੱਸਾ ਹੈ

ਅੰਮ੍ਰਿਤਸਰ ਪੁਲਿਸ ਨੇ ਇੱਕ ਡਰੋਨ ਅਤੇ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਇਹ 'ਵਾਰ ਅਗੇਂਸਟ ਡਰੱਗਜ਼' ਅਭਿਆਨ ਦਾ ਹਿੱਸਾ ਹੈ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਡਰੋਨ ਤੋਂ 880 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸਨੂੰ ਸਰਹੱਦ ਪਾਰ ਦੀ ਤਸਕਰੀ ਨਾਲ ਜੁੜਿਆ ਗਿਆ ਮਾਮਲਾ ਮੰਨਿਆ ਗਿਆ ਹੈ। ਇਸ ਖੋਜ ਦੌਰਾਨ, ਪੁਲਿਸ ਖੋਜ ਕਰ ਰਹੀ ਹੈ ਕਿ ਡਰੋਨ ਕਿਵੇਂ ਨਸ਼ੇ ਦੀ ਭੇਜੀ ਗਈ ਸੀ ਅਤੇ ਇਸਦੇ ਪਿੱਛੇ ਲੋਕਾਂ ਦੀ ਨੈੱਟਵਰਕ ਦੀ ਪਛਾਣ ਕੀਤੀ ਜਾ ਸਕਦੀ ਹੈ।