28 ਦਿਨਾਂ ’ਚ 286 ਕੇਸ, 353 ਗ੍ਰਿਫ਼ਤਾਰੀਆਂ

ਨਸ਼ਾਂ ਤਸਕਰਾਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ 

ਪੁਲਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਾ ਤਸਕਰੀ ਤੋਂ ਹੋਣ ਵਾਲੀ ਗੈਰ-ਕਾਨੂੰਨੀ ਕਮਾਈ ’ਤੇ ਵੀ ਰੋਕ ਲਗਾਉਣਾ

By : True Update , Kamaljeet Singh Kamal
ਨਸ਼ਾਂ ਤਸਕਰਾਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ 

ਖੰਨਾ, 29 ਅਗਸਤ (ਰਾਜਵਿੰਦਰ ਰਾਜੂ) : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 1 ਤੋਂ 28 ਅਗਸਤ ਤੱਕ ਐਨਡੀਪੀਐਸ ਐਕਟ ਤਹਿਤ 286 ਕੇਸ ਦਰਜ ਕਰਕੇ 353 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਅਤੇ ਨਿਗਰਾਨੀ ਹੇਠ ਕੀਤੀ ਗਈ।। ਪੁਲਿਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 2 ਕਿਲੋ 241 ਗ੍ਰਾਮ 322 ਮਿਲੀਗ੍ਰਾਮ ਹੈਰੋਇਨ, 1 ਕਿਲੋ ਅਫੀਮ, 4 ਕਿਲੋ ਭੁੱਕੀ, 151 ਗ੍ਰਾਮ 100 ਮਿਲੀਗ੍ਰਾਮ ਨਸ਼ੀਲਾ ਪਾਊਡਰ ਅਤੇ 385 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੀ 34 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖੰਨਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਾ ਤਸਕਰੀ ਤੋਂ ਹੋਣ ਵਾਲੀ ਗੈਰ-ਕਾਨੂੰਨੀ ਕਮਾਈ ’ਤੇ ਵੀ ਰੋਕ ਲਗਾਉਣਾ ਹੈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਪੂਰੀ ਪੁਲਿਸ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਅਤੇ ਨਸ਼ਾ ਮੁਕਤੀ ਸਬੰਧੀ ਯਤਨਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਮੁੱਖ ਖ਼ਬਰਾਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਊਨਾ ਪੁਲਿਸ ਨੇ 10 ਗ੍ਰਾਮ ਚਿੱਟੇ ਸਮੇਤ ਕੀਤਾ ਦੋਸ਼ੀ  ਕਾਬੂ

ਊਨਾ ਪੁਲਿਸ ਨੇ 10 ਗ੍ਰਾਮ ਚਿੱਟੇ ਸਮੇਤ ਕੀਤਾ ਦੋਸ਼ੀ  ਕਾਬੂ

ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ’ਚ ਧੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਮੁਹਿੰਮ ਜਾਰੀ  : ਐਸ. ਪੀ. ਸਚਿਨ

ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਦੀ ਮੌਜੂਦਗੀ ਦਾ ਪਤਾ ਲਗਾਉਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣਾ