ਕੋਟਕਪੂਰਾ, 19 ਅਗਸਤ (ਹਿੰ.ਸ.) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 12, ਲੱਕੜ ਕੰਡਾ ਨੇੜੇ ਗੁਰਦੁਆਰਾ ਸਾਹਿਬ ਅਤੇ ਵਾਰਡ ਨੰਬਰ 15 ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਮਸਲੇ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ। ਸਪੀਕਰ ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਤੋਂ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਨਾ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰੇਕ ਵਰਗ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਮਨਦੀਪ ਮੌਗਾ ਸੈਕਟਰੀ ਰੈੱਡ ਕਰਾਸ, ਗੁਰਸੇਵਕ ਸਿੰਘ ਐੱਮ. ਸੀ. ਵਾਰਡ ਨੰਬਰ 15, ਐਰਨ ਜੋਸ਼ੀ ਐੱਮ. ਸੀ., ਡਿੰਪਲ ਕਲਿਆਣੀ, ਕਾਲਾ ਗਰੋਵਰ, ਟੋਨੀ ਸ਼ਰਮਾ, ਮਨਜੀਤ ਸਿੰਘ, ਸੂਰਜ ਕੁਮਾਰ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ : ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਨੁਮਾਇੰਦੇ।
ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਮੁੱਖ ਉਦੇਸ਼
ਮੁੱਖ ਖ਼ਬਰਾਂ
ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ
2.35 ਕਰੋੜ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹਾ ਨਵੀਨੀਕਰਨ
ਸੜਕਾਂ ਦੀ ਬਿਹਤਰੀ ਨਾਲ ਇਲਾਕੇ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ
ਮੋਹਾਲੀ 'ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਲਹਿਰਾਉਣਗੇ ਕੋਮੀ ਝੰਡਾ
80ਵੇਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਜਾਵੇਗਾ
470 ਕਰੋੜ ਦੀ ਲਾਗਤ ਨਾਲ ਲੱਗਣਗੀਆਂ 3 ਲੱਖ ਲਾਈਟਾਂ : ਅਮਨ ਅਰੋੜਾ
ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲ.ਈ.ਡੀ. ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।
ਮੰਤਰੀ ਮੋਹਿੰਦਰ ਭਗਤ ਵੱਲੋਂ ਮੇਨ ਕਪੂਰਥਲਾ ਰੋਡ ’ਤੇ 5 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਪੰਜਾਬ ਸਰਕਾਰ ਨੇ ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।