ਲੁਧਿਆਣਾ ਦੇ ਖੇਡ ਸਟੇਡੀਅਮ ਦਾ ਉਦਘਾਟਨ

ਲੁਧਿਆਣਾ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਖੇਡ ਸਟੇਡੀਅਮ: ਵਿਧਾਇਕ ਦਲਜੀਤ ਗਰੇਵਾਲ

ਲੁਧਿਆਣਾ ਦੇ ਵਿਧਾਇਕ ਨੇ ਭਾਮੀਆ ਰੋਡ ਉੱਤੇ ਕਰੀਬ ਲਗਭਗ 5 ਕਰੋੜ ਰੁੁਪਏ ਦੀ ਲਾਗਤ ਨਾਲ ਬਣਨ ਵਾਲੇ ਆਧਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

By : True Update, Harmanjot Singh
ਲੁਧਿਆਣਾ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਖੇਡ ਸਟੇਡੀਅਮ: ਵਿਧਾਇਕ ਦਲਜੀਤ ਗਰੇਵਾਲ

ਲੁਧਿਆਣਾ, (ਹਿੰ.ਸ.) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਲੁਧਿਆਣਾ ਪੂਰਬੀ ਵਿੱਚ ਕਰੀਬ 90 ਫੀਸਦੀ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਸਟੇਡੀਅਮ ਵਿੱਚ ਫੁੱਟਬਾਲ, ਵਾਲੀਬਾਲ, ਬਾਸਕਟਬਾਲ ਅਤੇ ਕ੍ਰਿਕਟ ਲਈ ਮੈਦਾਨਾਂ ਦੇ ਨਾਲ-ਨਾਲ ਇਨਡੋਰ ਜਿਮ ਅਤੇ ਲਾਇਬ੍ਰੇਰੀ ਵੀ ਬਣਾਈ ਜਾਵੇਗੀ। ਸਟੇਡੀਅਮ ਤਿਆਰ ਹੋਣ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਵਿਧਾਇਕ ਗਰੇਵਾਲ ਨੇ ਕਿਹਾ ਕਿ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਖਿਡਾਰੀਆਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੌਂਸਲਰਾਂ, ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
 
ਮੁੱਖ ਖ਼ਬਰਾਂ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ  ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ