ਪਿੰਡ ਫਤੂਢੀਂਗਾ ਦਾ ਹੈ ਮਾਮਲਾ

ਕਪੂਰਥਲਾ ’ਚ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਖੇਤ ’ਚੋਂ ਬਰਾਮਦ, 2 ਗ੍ਰਿਫ਼ਤਾਰ

ਅਮਨਦੀਪ ਕੋਲ 50 ਹਜ਼ਾਰ ਰੁਪਏ ਹੋਣ ਦੀ ਗੱਲ ਸਾਹਮਣੇ ਆਈ, ਪਰ ਇਸ ਰਕਮ ਸਬੰਧੀ ਹਾਲੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ

By : True Update, Sukhwinder Kaur
ਕਪੂਰਥਲਾ ’ਚ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਖੇਤ ’ਚੋਂ ਬਰਾਮਦ, 2 ਗ੍ਰਿਫ਼ਤਾਰ

ਕਪੂਰਥਲਾ, 28 ਅਗਸਤ (ਹਿੰ.ਸ.) : ਫਤੂਢੀਂਗਾ ਥਾਣਾ ਖੇਤਰ ਦੇ ਪਿੰਡ ਦੇਸਲ ਤੋਂ 14 ਦਿਨ ਪਹਿਲਾਂ ਲਾਪਤਾ ਹੋਏ 20 ਸਾਲਾ ਨੌਜਵਾਨ ਅਮਨਦੀਪ ਸਿੰਘ ਦੀ ਲਾਸ਼ ਖੇਤ ਵਿੱਚੋਂ ਬਰਾਮਦ ਹੋਣ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਮਾਮਲੇ ਵਿੱਚ ਪਿੰਡ ਦੇ ਹੀ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਖੇਤ ਵਿੱਚ ਦੱਬੀ ਲਾਸ਼ ਬਰਾਮਦ ਕੀਤੀ ਗਈ, ਜਿਸ ਨੂੰ ਪੋਸਟਮਾਰਟਮ ਲਈ ਮੰਸੂਰਵਾਲ ਸਥਿਤ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਜਾਂਚ ਮੁਤਾਬਕ ਅਮਨਦੀਪ ਸਿੰਘ 14 ਅਗਸਤ ਨੂੰ ਘਰੋਂ ਲਾਪਤਾ ਹੋ ਗਿਆ ਸੀ। ਇਸ ਤੋਂ ਪਹਿਲਾਂ ਉਸ ਨੇ ਫਤੂਢੀਂਗਾ ਦੇ ਇੱਕ ਬੈਂਕ ਵਿੱਚੋਂ ਦੋ ਵਾਰ ਕੁੱਲ 50 ਹਜ਼ਾਰ ਰੁਪਏ ਕਢਵਾਏ ਸਨ। ਕਾਫ਼ੀ ਭਾਲ ਦੇ ਬਾਵਜੂਦ ਜਦੋਂ ਉਸ ਦਾ ਕੋਈ ਸੁਰਾਗ ਨਾ ਮਿਲਿਆ ਤਾਂ ਪਰਿਵਾਰ ਨੇ ਫਤੂਢੀਂਗਾ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਅਮਨਦੀਪ ਨੂੰ ਆਖਰੀ ਵਾਰ ਪਿੰਡ ਦੇ ਹੀ ਦੋ ਨੌਜਵਾਨਾਂ ਨਾਲ ਦੇਖਿਆ ਗਿਆ ਸੀ। ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਅਮਨਦੀਪ ਨੂੰ ਨਸ਼ਾ ਕਰਨ ਲਈ ਖੇਤ ਵਿੱਚ ਲੈ ਕੇ ਗਏ ਸਨ। ਨਸ਼ਾ ਕਰਨ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਅਤੇ ਉਹ ਉਸ ਨੂੰ ਉੱਥੇ ਛੱਡ ਕੇ ਘਰ ਵਾਪਸ ਆ ਗਏ। ਅਗਲੇ ਦਿਨ ਵਾਪਸ ਆਉਣ ’ਤੇ ਉਨ੍ਹਾਂ ਨੇ ਅਮਨਦੀਪ ਨੂੰ ਮ੍ਰਿਤਕ ਪਾਇਆ। ਪੁਲਿਸ ਮੁਤਾਬਕ ਘਟਨਾ ਨੂੰ ਛੁਪਾਉਣ ਲਈ ਦੋਵਾਂ ਨੇ ਲਾਸ਼ ਨੂੰ ਖੇਤ ਵਿੱਚ ਪਹਿਲਾਂ ਤੋਂ ਪੁੱਟੇ ਗਏ ਟੋਏ ਵਿੱਚ ਦੱਬ ਦਿੱਤਾ ਅਤੇ ਉੱਪਰ ਘਾਹ ਪਾ ਦਿੱਤੀ। ਨਿਸ਼ਾਨਦੇਹੀ ’ਤੇ ਲਾਸ਼ ਬਰਾਮਦ ਕੀਤੀ ਗਈ, ਜੋ ਕਾਫ਼ੀ ਸਮੇਂ ਤੱਕ ਦੱਬੀ ਰਹਿਣ ਕਾਰਨ ਖਰਾਬ ਹਾਲਤ ਵਿੱਚ ਮਿਲੀ। ਫਤੂਢੀਂਗਾ ਥਾਣੇ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਨਦੀਪ ਕੋਲ 50 ਹਜ਼ਾਰ ਰੁਪਏ ਹੋਣ ਦੀ ਗੱਲ ਸਾਹਮਣੇ ਆਈ ਹੈ, ਪਰ ਇਸ ਰਕਮ ਸਬੰਧੀ ਹਾਲੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਅਮਨਦੀਪ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ। ਉਸ ਦੇ ਪਿਤਾ ਡਰਾਈਵਰ ਹਨ, ਜਦਕਿ ਅਮਨਦੀਪ ਮਜ਼ਦੂਰੀ ਕਰਕੇ ਪਰਿਵਾਰ ਦਾ ਸਹਾਰਾ ਬਣ ਰਿਹਾ ਸੀ।

ਮੁੱਖ ਖ਼ਬਰਾਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

 ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੰਭਾਲਿਆ ਮੁੱਖ ਜੱਜ ਦਾ ਅਹੁਦਾ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੰਭਾਲਿਆ ਮੁੱਖ ਜੱਜ ਦਾ ਅਹੁਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਈ ਅਹੁਦੇ ਅਤੇ ਗੁਪਤਤਾ ਦੀ ਸਹੁੰ