ਮੋਹਾਲੀ 'ਚ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ

144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-7 ਵਿੱਚ ਚਾਵਲਾ ਚੌਂਕ ਤੋਂ ਮਟੌਰ ਤੱਕ ਸੀਵਰੇਜ ਪਾਈਪ ਲਾਈਨ ਦੀ ਸ਼ੁਰੂਆਤ ਕੀਤੀ।

By : True Update, Harmanjot Singh
144.65 ਲੱਖ ਰੁਪਏ ਦੀ ਲਾਗਤ ਨਾਲ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ: ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਗਸਤ 2026: ਐੱਸ ਏ ਐੱਸ ਨਗਰ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਫੇਜ਼-7 ਵਿਖੇ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ 700 ਐਮ.ਐਮ. ਆਰ.ਸੀ.ਸੀ. ਐਚ.ਡੀ.ਪੀ. ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ 'ਤੇ ਲਗਭਗ 144.65 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਤਰ ਦੀ ਸੀਵਰੇਜ ਲਾਈਨ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਵੀਂ ਪਾਈਪ ਲਾਈਨ ਵਿਛਾਏ ਜਾਣ ਨਾਲ ਫੇਜ਼-7, ਫੇਜ਼-3ਬੀ2 ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਉੱਚ ਗੁਣਵੱਤਾ ਵਾਲੀ ਨਵੀਂ ਸੀਵਰੇਜ ਲਾਈਨ ਵਿਛਾਏ ਜਾਣ ਨਾਲ ਆਉਣ ਵਾਲੇ 60 ਤੋਂ 70 ਸਾਲਾਂ ਤੱਕ ਇਸ ਖੇਤਰ ਵਿੱਚ ਸੀਵਰੇਜ ਨਾਲ ਸਬੰਧਤ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
            ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ 'ਤੇ ਖਰਾ ਉਤਰਦਿਆਂ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ, ਮਿਊਂਸਿਪਲ ਕੌਂਸਲਰ ਪਰਮਜੀਤ ਸਿੰਘ ਕਾਹਲੋ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
 
ਮੁੱਖ ਖ਼ਬਰਾਂ

ਜਲੰਧਰ 'ਚ ਤਿੰਨ ਸੜਕੀ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਜਲੰਧਰ 'ਚ ਤਿੰਨ ਸੜਕੀ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਸੁਚਾਰੂ ਆਵਾਜਾਈ, ਬਿਹਤਰ ਸੜਕਾਂ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ 

ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਨਵਜੋਤ ਕੌਰ ਨੇ ਵਿਸ਼ੇਸ਼ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਗੰਭੀਰ ਸਲਾਹ ਦਿੱਤੀ ਕਿ ਘੱਗਰ ਦਰਿਆ 'ਤੇ ਬਰਸਾਤੀ ਪਾਣੀ ਦੇ ਤੁਰੰਤ ਡੀ-ਸਿਲਟਿੰਗ ਕਰਵਾਇਆ ਜਾਵੇ

ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਨਵਜੋਤ ਕੌਰ ਨੇ ਵਿਸ਼ੇਸ਼ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਗੰਭੀਰ ਸਲਾਹ ਦਿੱਤੀ ਕਿ ਘੱਗਰ ਦਰਿਆ 'ਤੇ ਬਰਸਾਤੀ ਪਾਣੀ ਦੇ ਤੁਰੰਤ ਡੀ-ਸਿਲਟਿੰਗ ਕਰਵਾਇਆ ਜਾਵੇ

ਮਾਨਸਾ ਜ਼ਿਲ੍ਹੇ ਵਿੱਚ ਘੱਗਰ ਦੀ ਨਿਵਾਰਨ ਕੋਸ਼ਿਸ਼ਾਂ ਲਈ ਅਧਿਕਾਰੀਆਂ ਨੂੰ ਕਮਾਂਡ ਦਿੱਤੀ ਗਈ ਹੈ ਕਿ ਪੰਜ ਮੁੱਖ ਸੰਸਥਾਵਾਂ 'ਤੇ ਤੁਰੰਤ ਡੀ-ਸਿਲਟਿੰਗ ਕੀਤੀ ਜਾਵੇ, ਜਿਸਦੇ ਨਾਲ ਬਰਸਾਤੀ ਵਹਾਅ ਵਿੱਚ ਰੁਕਾਵਟ ਨਾ ਆਏ

ਵਿਧਾਇਕ ਅਮਰਪਾਲ ਸਿੰਘ ਵੱਲੋਂ ਜ਼ਿਲ੍ਹਾ ਹਰਗੋਬਿੰਦਪੁਰ ਦੇ ਪਿੰਡਾਂ ਨੂੰ ਬਿਹਤਰ  ਸਹੂਲਤਾਂ ਪ੍ਰਧਾਨ ਕਰਨਾ

ਵਿਧਾਇਕ ਅਮਰਪਾਲ ਸਿੰਘ ਵੱਲੋਂ ਜ਼ਿਲ੍ਹਾ ਹਰਗੋਬਿੰਦਪੁਰ ਦੇ ਪਿੰਡਾਂ ਨੂੰ ਬਿਹਤਰ ਸਹੂਲਤਾਂ ਪ੍ਰਧਾਨ ਕਰਨਾ

ਹਰਗੋਬਿੰਦਪੁਰ ਸਾਹਿਬ ਦੀਆ ਪਿੰਡਾਂ ਨੂੰ ਵਧੇਰੇ ਸਹੂਲਤਾਂ ਮਿਲਨ ਲਈ ਵਿਧਾਇਕ ਅਮਰਪਾਲ ਸਿੰਘ ਨੇ ਕਾਰਜ ਸ਼ੁਰੂ ਕਰਦੇ ਹਨ। ਉਨ੍ਹਾਂ ਨੇ ਪਿੰਡਾਂ ਦੇ ਸਮੱਸਿਆਵਾਂ ਦੀ ਜ਼ੋਰਦਾਰ ਤਾਲੀਮ ਅਤੇ ਵਧੇਰੇ ਖੇਡ ਮੈਦਾਨ, ਸੀਵਰੇਜ ਨਹਿਰਾਂ ਨੂੰ ਵੀ ਸ਼ਾਮਲ ਕੀਤਾ ਗਿਆ। ਯੋਜਨਾ ਹਿੱਲਾ ਭਗਤ ਸਿੰਘ ਦੇ ਉੱਤਰ ਵਿੱਚ ਕੰਮ ਹੋ ਰਿਹਾ ਹੈ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।

ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ। ਲਾਗਤ 1.58 ਕਰੋੜ ਰੁਪਏ ਦੀ, ਇਹ ਪ੍ਰੋਜੈਕਟ ਸ਼ਿਮਲਾ ਪਹਾੜੀ ਤੋਂ ਭੰਗੀ ਚੋਅ ਤੱਕ ਪਾਈਪਲਾਈਨ ਨਾਲ ਬਰਸਾਤੀ ਪਾਣੀ ਨੂੰ ਸਿੱਧਾ ਨਿਜ਼ਾਮੀ ਸਥਾਨ ਤੱਕ ਭੇਜੇਗਾ, ਜੋ ਪਾਣੀ ਭਰਨ ਦੇ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਹੱਲ ਕਰੇਗਾ।

ਪੰਜਾਬ ਸਰਕਾਰ ਨੇ ਹੜ੍ਹ ਰੋਕਥਾਮ ਲਈ ਉੱਨਤ ਮਸ਼ੀਨਾਂ ਖਰੀਦਣ ਦੀ ਮਨਜ਼ੂਰੀ ਦਿੱਤੀ

ਪੰਜਾਬ ਸਰਕਾਰ ਨੇ ਹੜ੍ਹ ਰੋਕਥਾਮ ਲਈ ਉੱਨਤ ਮਸ਼ੀਨਾਂ ਖਰੀਦਣ ਦੀ ਮਨਜ਼ੂਰੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਰੋਕਥਾਮ ਅਤੇ ਰਾਹਤ ਲਈ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ, ਜੋ ਪਾਣੀ ਅਤੇ ਧਰਤੀ ਦੋਹਾਂ 'ਤੇ ਚੱਲ ਸਕਦੀਆਂ ਹਨ।