ਪਟਿਆਲਾ, 12 ਅਗਸਤ (ਹਿੰ.ਸ.) 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਤੇ ਪੁਲਿਸ, ਆਈਟੀਬੀਪੀ, ਹੋਮ ਗਾਰਡਜ, ਐਨ.ਸੀ.ਸੀ ਤੇ ਰੈਡ ਕਰਾਸ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਕੀਤੀ ਜਾਵੇਗੀ । ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਵਿੱਚ ਆਉਣ ਵਾਲੇ ਮਹਿਮਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੁਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ, ਗੌਰਵ ਅਤੇ ਸ਼ਾਨ ਨਾਲ ਮਨਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਵਧੀਕ ਕਮਿਸ਼ਨਰ ਨਗਰ ਨਿਗਮ ਸਿਮਰਪ੍ਰੀਤ ਕੌਰ, ਐਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ, ਐੱਸ.ਡੀ.ਐੱਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।
ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
ਪਟਿਆਲਾ 'ਚ ਆਜ਼ਾਦੀ ਦਿਵਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਝੰਡਾ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।