ਖੰਨਾ, 20 ਅਗਸਤ (ਰਾਜਵਿੰਦਰ ਰਾਜੂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ’ਤੇ ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿਖੇ 28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਮੈਰਿਟ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੋਜ਼ਗਾਰ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਹੈ। ਉਨ੍ਹਾਂ ਹੈਲਪਰਾਂ ਆਪਣੀ ਨੌਕਰੀ ਨੂੰ ਸਿਰਫ ਰੋਜ਼ਗਾਰ ਦਾ ਸਾਧਨ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦੇ ਮੌਕੇ ਵਜੋਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਅਤੇ ਬਾਲ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ। ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਬੱਚਿਆਂ ਅਤੇ ਮਹਿਲਾਵਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਇਸ ਮੌਕੇ ਐਸ.ਡੀ.ਐਮ ਸਵਾਤੀ ਟਿਵਾਣਾ, ਸੀ.ਡੀ.ਪੀ.ਓ ਸੁਖਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਸਿਫ਼ਤੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ
28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਨੇ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਰੈਗੂਲਰ ਸਰਕਾਰੀ ਨੌਕਰੀਆਂ : ਤਰੁਨਪ੍ਰੀਤ ਸਿੰਘ ਸੌਂਦ
ਟੈਗਸ:
angwan vad helper recruitment
Punjab government jobs
merit-based recruitment
Anganwadi help karo
Khanna government schemes
SDM Khanna
ਮੁੱਖ ਖ਼ਬਰਾਂ
ਪੰਜਾਬ ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ, ਹਰਿਆਣਾ ਵਿੱਚ ਯੋਗਤਾ ਦੇ ਆਧਾਰ 'ਤੇ ਮਿਲ ਰਹੀਆਂ ਨੌਕਰੀਆਂ: ਨਾਇਬ ਸਿੰਘ ਸੈਣੀ
ਪੰਜਾਬ ਸਰਕਾਰ ਦਾ ਜ਼ਿਕਰ ਕਰਦਿਆਂ ਸੈਣੀ ਨੇ ਦੋਸ਼ ਲਾਇਆ ਕਿ ਗੁਆਂਢੀ ਰਾਜ ਵਿੱਚ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਗਏ, ਪਰ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਕੀਤਾ ਗਿਆ।