ਪੰਜਾਬ ਦੇ 6 ਜ਼ਿਲ੍ਹਿਆਂ ’ਚ ਅਗਨੀਵੀਰ ਭਰਤੀ ਰੈਲੀ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ 'ਏਆਰਓ ਅਗਨੀਵੀਰ ਭਰਤੀ ਰੈਲੀ' 30 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ

ਪੰਜਾਬ ਦੇ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ 'ਏਆਰਓ ਪਟਿਆਲਾ ਅਗਨੀਵੀਰ ਭਰਤੀ ਰੈਲੀ' ਵਿੱਚ 12,000 ਤੋਂ ਵੱਧ ਉਮੀਦਵਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

By : True Update, Tanish kajla
ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ 'ਏਆਰਓ ਅਗਨੀਵੀਰ ਭਰਤੀ ਰੈਲੀ' 30 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ



ਪਟਿਆਲਾ, (ਹਿੰ.ਸ.) ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨਾਲ ਮਿਲ ਕੇ 30 ਜੁਲਾਈ ਤੋਂ 10 ਅਗਸਤ 2026 ਤੱਕ ਹੋਣ ਵਾਲੀ ਆਗਾਮੀ ਏਆਰਓ ਪਟਿਆਲਾ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫੌਜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਲੰਧਰ ਸਥਿਤ ਜੋਨਲ ਭਰਤੀ ਦਫ਼ਤਰ ਦੇ ਅਧੀਨ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 30 ਜੁਲਾਈ ਤੋਂ 10 ਅਗਸਤ 2026 ਤੱਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਭਾਰਤੀ ਫੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ, ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ, ਜਿਨ੍ਹਾਂ ਨੇ ਸੀਈਈ ਪ੍ਰੀਖਿਆ ਪਾਸ ਕੀਤੀ ਹੈ (ਜਿਸ ਦਾ ਨਤੀਜਾ ਬਹੁਤ ਜਲਦੀ ਐਲਾਨਿਆ ਜਾਵੇਗਾ), ਇਸ ਰੈਲੀ ਵਿੱਚ ਹਿੱਸਾ ਲੈ ਸਕਣਗੇ। ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਅਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ 12,000 ਤੋਂ ਵੱਧ ਉਮੀਦਵਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਏਆਰਓ ਪਟਿਆਲਾ ਭਰਤੀ ਰੈਲੀ ਸਿਵਲ-ਮਿਲਟਰੀ ਤਾਲਮੇਲ ਦੀ ਇੱਕ ਸ਼ਾਨਦਾਰ ਮਿਸਾਲ ਹੈ, ਜਿਸ ਦਾ ਨਤੀਜਾ ਸਾਲ 2024 ਅਤੇ 2025 ਦੀਆਂ ਅਗਨੀਵੀਰ ਭਰਤੀ ਰੈਲੀਆਂ ਵਿੱਚ ਵੇਖਣ ਨੂੰ ਮਿਲਿਆ, ਜਿਨ੍ਹਾਂ ਨੂੰ ਉਮੀਦਵਾਰਾਂ ਅਤੇ ਵੱਖ-ਵੱਖ ਸਿਵਲ ਅਤੇ ਮਿਲਟਰੀ ਮਾਣਯੋਗ ਸ਼ਖਸੀਅਤਾਂ ਵੱਲੋਂ ਬਹੁਤ ਸਰਾਹਿਆ ਅਤੇ ਪਸੰਦ ਕੀਤਾ ਗਿਆ। ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਰਤੀ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਤ ਮਿਤੀਆਂ ਅਨੁਸਾਰ ਰੈਲੀ ਵਿੱਚ ਸ਼ਾਮਲ ਹੋਣ ਅਤੇ ਆਪਣੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਲੈ ਕੇ ਆਉਣ।

ਮੁੱਖ ਖ਼ਬਰਾਂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

ਗਰੀਕੋ ਰੋਮਨ ਕੁਸ਼ਤੀ 'ਚ ਖਿਡਾਰੀਆਂ ਨੇ ਦਿਖਾਏ ਜੌਹਰ

ਗਰੀਕੋ ਰੋਮਨ ਕੁਸ਼ਤੀ 'ਚ ਖਿਡਾਰੀਆਂ ਨੇ ਦਿਖਾਏ ਜੌਹਰ

ਮੁਕਾਬਲੇ ਕੇਸਰ ਸਿੰਘ ਕੁਸ਼ਤੀ ਅਕੈਡਮੀ ਪਟਿਆਲਾ 'ਚ ਕਰਵਾਏ ਗਏ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼

ਪਟਿਆਲਾ ਦੀ ਹੈਰੀਟੇਜ ਸਟ੍ਰੀਟ ਨੂੰ ਆਰ. ਸੀ. ਸੀ. ਬਣਾਉਣ ਦਾ ਕੰਮ ਸ਼ੁਰੂ

ਪਟਿਆਲਾ ਦੀ ਹੈਰੀਟੇਜ ਸਟ੍ਰੀਟ ਨੂੰ ਆਰ. ਸੀ. ਸੀ. ਬਣਾਉਣ ਦਾ ਕੰਮ ਸ਼ੁਰੂ

ਜੇਕਰ ਕਿਸੇ ਵੀ ਵਿਕਾਸ ਕਾਰਜ ’ਚ ਘਟੀਆ ਮਟੀਰੀਅਲ ਦੀ ਵਰਤੋਂ ਜਾਂ ਕੋਈ ਹੋਰ ਕਮੀ ਪਾਈ ਗਈ ਤਾਂ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਕੀਤੀ ਜਾਵੇਗੀ ਤੁਰੰਤ ਸਖ਼ਤ ਕਾਰਵਾਈ : ਵਿਧਾਇਕ ਕੋਹਲੀ