ਲੁਧਿਆਣਾ, 13 ਅਗਸਤ (ਹਿੰ.ਸ.) ਜਗਰਾਓਂ-ਰਾਏਕੋਟ ਰੋਡ ’ਤੇ ਵੀਰਵਾਰ ਤੜਕੇ ਇੱਕ ਤੇਜ਼ ਰਫਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਸੜਕ ਤੋਂ ਹੇਠਾਂ ਜਾ ਕੇ ਛੱਪੜ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਦੋ ਵਿਅਕਤੀ ਬਚ ਗਏ। ਮ੍ਰਿਤਕਾਂ ਦੀ ਪਛਾਣ ਆਮ ਆਦਮੀ ਪਾਰਟੀ ਨਾਲ ਜੁੜੇ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੰਜੇ ਵਿਅਕਤੀ ਨਕੋਦਰ ਤੋਂ ਕਾਰ ਵਿੱਚ ਸਵਾਰ ਹੋ ਕੇ ਦਿੜ੍ਹਬਾ ਵੱਲ ਵਾਪਸ ਜਾ ਰਹੇ ਸਨ। ਇਹ ਸਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਨ। ਹਾਦਸਾ ਜਗਰਾਓਂ ਤੋਂ ਕਰੀਬ 12 ਕਿਲੋਮੀਟਰ ਦੂਰ ਰਾਏਕੋਟ ਨੇੜੇ ਪੈਂਦੇ ਕਸਬਾ ਬਸੀਆਂ ਦੇ ਛੱਪੜ ਵਿੱਚ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਬਚਾਅ ਕਾਰਜ ਚਲਾ ਕੇ ਕਾਰ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਛੱਪੜ ’ਚ ਕਾਰ ਡਿੱਗਣ ਨਾਲ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਦੀ ਮੌਤ
ਲੁਧਿਆਣਾ 'ਚ ਜਗਰਾਓਂ-ਰਾਏਕੋਟ ਰੋਡ 'ਤੇ ਹੋਏ ਕਾਰ ਹਾਦਸੇ 'ਚ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ (ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ) ਦੀ ਮੌਤ ਹੋ ਗਈ।
ਮੁੱਖ ਖ਼ਬਰਾਂ
ਟਰੱਕ-ਟੈਂਪੂ ਸੜਕ ਹਾਦਸੇ ’ਚ 4 ਦੀ ਮੌਤ
ਹਾਦਸੇ ’ਚ ਈ-ਰਿਕਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਟੈਂਪੂ ਸਾਹਮਣੇ ਦਿਸ਼ਾ ਤੋਂ ਆ ਰਹੇ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾ ਗਿਆ ਤੇ ਈ-ਰਿਕਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ’ਚ ਟਰੱਕ ਕੰਟਰੋਲ ਗੁਆ ਬੈਠਾ ਤੇ ਪਲਟ ਗਿਆ
ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ, ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ
ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਦੋਵਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ
ਉਸਾਰੀ ਅਧੀਨ ਹਸਪਤਾਲ ਦੀ ਇਮਾਰਤ ਢਹਿਣ ਨਾਲ 2 ਮਜ਼ਦੂਰਾਂ ਦੀ ਮੌਤ ਤੇ ਇੱਕ ਜ਼ਖ਼ਮੀ
ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਉਸਾਰੀ ਸਾਈਟ ’ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ
ਅਗਨੀਵੀਰ ਸਿਪਾਹੀ ਕੁਲਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ
ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ
ਜਲੰਧਰ ’ਚ ਤੇਜ਼ ਰਫਤਾਰ ਕਾਰ ਖੜ੍ਹੇ ਕੈਂਟਰ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਕੇ ’ਤੇ ਮੌਤ
ਜਲੰਧਰ ਵਿੱਚ ਸ਼ਨੀਵਾਰ ਸਵੇੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।