ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ

‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

<br/>ਹਰ ਨਾਗਰਿਕ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ: ਵਿਧਾਇਕ ਗੁਰਲਾਲ ਸਿੰਘ ਘਨੌਰ

By : True Update, Tanish kajla
 ‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ

ਘਨੌਰ, 31 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਘਨੌਰ ਵਿੱਚ 10 ਦਿਨਾਂ ਦਾ ਸਫ਼ਾਈ ਮਹਾ ਅਭਿਆਨ ਸ਼ੁਰੂ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਘਨੌਰ ਦੇ ਬੱਸ ਸਟੈਂਡ ਤੋਂ ਹੋਈ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਉਣਾ ਸਿਰਫ਼ ਸਰਕਾਰ ਜਾਂ ਨਗਰ ਪੰਚਾਇਤ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਨਗਰ ਪੰਚਾਇਤ ਘਨੌਰ ਵੱਲੋਂ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਰਹਿਨੁਮਾਈ ਹੇਠ ਇਹ ਮੁਹਿੰਮ ਸ਼ੁਰੂ ਕੀਤੀ ਗਈ। ਨਗਰ ਪੰਚਾਇਤ ਦੀ ਪ੍ਰਧਾਨ ਮਨਦੀਪ ਕੌਰ ਅਤੇ ਕਾਰਜ ਸਾਧਕ ਅਫ਼ਸਰ ਮੁਕੇਸ਼ ਸਿੰਗਲਾ ਨੇ ਬੱਸ ਸਟੈਂਡ ਤੋਂ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅੰਕਿਤ ਸੂਦ, ਯੂਥ ਪ੍ਰਧਾਨ ਗੁਰਵਿੰਦਰ ਕਾਲਾ, ਸਮੂਹ ਕੌਂਸਲਰ, ਨਗਰ ਪੰਚਾਇਤ ਦਾ ਸਟਾਫ਼ ਅਤੇ ਸਫ਼ਾਈ ਸੇਵਕ ਵੀ ਮੌਜੂਦ ਰਹੇ।ਵਿਧਾਇਕ ਗੁਰਲਾਲ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਘਨੌਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਪਿਆ ਠੋਸ ਕੂੜਾ, ਮਲਬਾ ਅਤੇ ਹੋਰ ਰਹਿੰਦ-ਖੂੰਹਦ ਹਟਾ ਕੇ ਢੁਕਵੇਂ ਸਥਾਨਾਂ ’ਤੇ ਪਹੁੰਚਾਈ ਜਾ ਰਹੀ ਹੈ। ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਘਨੌਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ। ਵਿਧਾਇਕ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

ਮੁੱਖ ਖ਼ਬਰਾਂ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਬਰਨਾਲਾ ’ਚ 45 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ

ਬਰਨਾਲਾ ’ਚ 45 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦੇਣ ਅਤੇ ਸੀਵਰੇਜ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਜਾਂ ਹੋਰ ਕੂੜਾ ਨਾ ਸੁੱਟਣ, ਤਾਂ ਜੋ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ : ਮੀਤ ਹੇਅਰ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼

 ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਪੰਜਾਬ ਦੇ ਸ਼ਹਿਰਾਂ ਨੂੰ ਸਫ਼ਾਈ ਦੇ ਮਾਡਲ ਵਜੋਂ ਵਿਕਸਤ ਕਰਨਾ ਸਰਕਾਰ ਦਾ ਟੀਚਾ: ਕੈਬਨਿਟ ਮੰਤਰੀ ਸੌਂਦ

ਆਜ਼ਾਦੀ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਡਾ. ਮੋਹਨ ਭਾਗਵਤ

ਆਜ਼ਾਦੀ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਡਾ. ਮੋਹਨ ਭਾਗਵਤ

ਦੇਸ਼ ਦੁਆਰਾ ਲੰਬੇ ਸੰਘਰਸ਼ ਅਤੇ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।<br/>