ਪ੍ਰਦੂਸ਼ਣ ਮੁਕਤ ਬਣਾਉਣ ਲਈ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ

By : Tanish kajla, True Update
‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਪਟਿਆਲਾ, 2 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਚੌਥੇ ਦਿਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਵਿਖੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਪੱਥਰ ਪਾਰਕ ਤੋਂ ਕੋਹਲੀ ਸਵੀਟਸ ਤੱਕ ਸਫ਼ਾਈ ਕਰਵਾਈ। ਇਸ ਦੌਰਾਨ ਬੀ.ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਰੋਡ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਕੇ ਆਲੇ-ਦੁਆਲੇ, ਮੁਹੱਲੇ ਅਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਪਟਿਆਲਾ ਨੂੰ ਕਦੇ ‘ਬਾਗਾਂ ਦਾ ਸ਼ਹਿਰ’ ਕਿਹਾ ਜਾਂਦਾ ਸੀ ਅਤੇ ਇਸ ਪਛਾਣ ਨੂੰ ਮੁੜ ਕਾਇਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਣ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਹੋਇਆ ਹੈ, ਜਦਕਿ ਗੰਦਗੀ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ। ਇਸ ਲਈ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਨਜ਼ਰ ਆਉਣ ’ਤੇ ‘ਐੱਮ-ਸੇਵਾ’ ਐਪ ਰਾਹੀਂ ਫੋਟੋ ਸਮੇਤ ਸ਼ਿਕਾਇਤ ਦਰਜ ਕਰਵਾਈ ਜਾਵੇ। ਐਪ ਦੀ ਵਰਤੋਂ ਨਾ ਕਰ ਸਕਣ ਵਾਲੇ ਲੋਕ 8750975975 ’ਤੇ ਵ੍ਹਟਸਐਪ ਰਾਹੀਂ ਫੋਟੋ ਅਤੇ ਲੋਕੇਸ਼ਨ ਭੇਜ ਸਕਦੇ ਹਨ। ਸ਼ਿਕਾਇਤ ਮਿਲਣ ਤੋਂ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਰੱਖਣ ਲਈ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਹਰ ਵਰਗ ਦੀ ਸ਼ਮੂਲੀਅਤ ਨਾਲ ਹੀ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਪੰਜਾਬ ਐਗਰੋ ਫੂਡ ਗ੍ਰੇਨਸ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜ਼ਿਲ੍ਹਾ ਮੀਡੀਆ ਸੈਕਟਰੀ ਗੱਜਣ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਮੁੱਖ ਖ਼ਬਰਾਂ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ

ਪੀਪੀਸੀਬੀ ਨੇ ਪਟਿਆਲਾ ਵਿਖੇ ‘ਪੰਜਾਬ ਪਲਾਸਟਿਕ ਚੈਂਪੀਅਨਜ਼ ਪ੍ਰੋਗਰਾਮ’ ਦੀ ਕੀਤੀ ਸ਼ੁਰੂਆਤ

ਪੀਪੀਸੀਬੀ ਨੇ ਪਟਿਆਲਾ ਵਿਖੇ ‘ਪੰਜਾਬ ਪਲਾਸਟਿਕ ਚੈਂਪੀਅਨਜ਼ ਪ੍ਰੋਗਰਾਮ’ ਦੀ ਕੀਤੀ ਸ਼ੁਰੂਆਤ

ਇਹ ਪਹਿਲ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਤੇ ਐਨਜੀਓ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਲਾਗੂ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼