ਸੰਯੁਕਤ ਕਿਸਾਨ ਮੋਰਚਾ ਵੱਲੋਂ

ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਅੱਗੇ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਸਬੰਧਤ ਮੁੱਦੇ ਰੱਖੇ

By : True Update, Sukhwinder Kaur
ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ

ਮੋਹਾਲੀ, 1 ਸਤੰਬਰ (ਹਿੰ.ਸ.) : ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ 1 ਤੋਂ 7 ਸਤੰਬਰ ਤੱਕ ਚੱਲੇਗਾ। 32 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਵਾਲੇ ਇਸ ਧਰਨੇ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਅੱਗੇ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਸਬੰਧਤ ਮੁੱਦੇ ਰੱਖੇ ਹਨ। ਕਿਸਾਨਾਂ ਨੇ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਸੀ2+50 ਫਾਰਮੂਲੇ ਤਹਿਤ ਐੱਮਐੱਸਪੀ ਤੈਅ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਪੁਰਾਣੇ ਸਮਝੌਤੇ ਰੱਦ ਕਰਨ, ਇਸ ਮੁੱਦੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਐੱਸਕੇਐੱਮ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ, ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ ਕਰਨ ਅਤੇ ਇਲੈਕਟ੍ਰਿਸਿਟੀ ਬਿੱਲ-2025, ਸੀਡ ਬਿੱਲ-2025, ਡੈਮ ਸੇਫਟੀ ਐਕਟ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ-2024 ਵਾਪਸ ਲੈਣ ਦੀ ਮੰਗ ਕੀਤੀ ਹੈ। ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਪੇਂਡੂ ਕਾਰੀਗਰਾਂ ਲਈ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੀ ਮੰਗ ਵੀ ਰੱਖੀ ਗਈ ਹੈ।   ਧਰਨੇ ਕਾਰਨ ਮੋਹਾਲੀ ਪੁਲਿਸ ਨੇ ਆਇਸਰ ਚੌਕ ਤੋਂ ਬੈਸਟੈਕ ਮਾਲ, ਫੇਜ਼-11 ਅਤੇ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਵਾਲੀ ਸੜਕ ਬੰਦ ਕਰ ਦਿੱਤੀ ਹੈ। ਫੈਦਾਨ ਬੈਰੀਅਰ ਤੋਂ ਚੰਡੀਗੜ੍ਹ ਜਾਣ ਵਾਲੀ ਆਵਾਜਾਈ ਨੂੰ ਵੀ ਡਾਇਵਰਟ ਕੀਤਾ ਗਿਆ ਹੈ। ਪੁਲਿਸ ਨੇ ਵਾਹਨਾਂ ਲਈ ਬਦਲਵੇਂ ਰੂਟ ਜਾਰੀ ਕੀਤੇ ਹਨ। ਇਸ ਦੌਰਾਨ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਐੱਸਕੇਐੱਮ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਮੋਰਚੇ ਦੀ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਦਾਊਦ ਦੇ ਅਚਨਚੇਤ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦੇਣ ਨਾਲ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਜਮਹੂਰੀ ਲਹਿਰ ਨੂੰ ਵੱਡਾ ਘਾਟਾ ਪਿਆ ਹੈ।

ਮੁੱਖ ਖ਼ਬਰਾਂ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਧਰਨੇ ਵਿੱਚ ਪਹੁੰਚ ਰਹੇ ਹਨ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਲੁਧਿਆਣਾ ਵਿੱਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ, ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਲੁਧਿਆਣਾ ਵਿੱਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ, ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

 ਲੁਧਿਆਣਾ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਸੱਦੇ 'ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਬਸਤੀ ਜੋਧਾਵਾਲ ਚੌਕ ਪੁਲ 'ਤੇ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ