ਫਿਰੋਜ਼ਪੁਰ, 15 ਅਗਸਤ (ਹਿੰ.ਸ.) : 80ਵੇਂ ਆਜ਼ਾਦੀ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਅਤੇ ਸ਼ਰਧਾਂਜਲੀ ਭੇਟ ਕਰਨ ਦਾ ਪਵਿੱਤਰ ਦਿਨ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਦੇਸ਼ ਵਾਸੀ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਦੇਸ਼ ਸਿਰਜਣਾ ਸਰਕਾਰ ਦਾ ਪੱਕਾ ਇਰਾਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਮਹਾਨ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 69,093 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖੇਤਾਂ ਤੱਕ 88 ਫੀਸਦੀ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਰਾਹੀਂ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਨੂੰ ਸੱਦਾ ਦਿੱਤਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕੀਤਾ ਜਾਵੇ ਅਤੇ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਹੁਸੈਨੀਵਾਲਾ ਸ਼ਹੀਦੀ ਕੰਪਲੈਕਸ ਨੂੰ ਕਰੀਬ 25 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਇੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਯਾਦਾਂ ਨਾਲ ਜੁੜਿਆ ਪਵਿੱਤਰ ਸਥਾਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਸਰਕਾਰ ਕਰ ਰਹੀ ਲਗਾਤਾਰ ਕੰਮ : ਮਾਨ
ਅਜ਼ਾਦੀ ਦਿਵਸ ਮੌਕੇ 'ਤੇ ਪੰਜਾਬ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਹੂਸੇਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਆਜ਼ਾਦੀ ਦਿਹਾੜੇ ਮੌਕੇ ਸ਼ਹੀਦੀ ਸਮਾਰਕ ’ਤੇ ਸਲਾਮੀ ਦਿੰਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਖ਼ਬਰਾਂ
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ
ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ
ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ : ਰਾਜਾ ਵੜਿੰਗ
ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ