ਫਾਜ਼ਿਲਕਾ, (ਹਿੰ.ਸ.) ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਲੰਬੇ ਸਮੇਂ ਤੋਂ ਚੱਲ ਰਹੀ ਸੜਕ ਦੀ ਮੰਗ ਪੂਰੀ ਹੋਣ ’ਤੇ ਖੁਸ਼ੀ ਪ੍ਰਗਟਾਈ। ਵਿਧਾਇਕ ਸਵਨਾ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਨੂੰ ਨਵੀਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਇਸ ਮੰਗ ਨੂੰ ਪੂਰਾ ਕਰਦਿਆਂ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਮੁਹਾਰ ਸੋਨਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਉਨ੍ਹਾਂ ਦਾ ਸਮਾਂ ਵੀ ਬਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ, ਖੇਡ ਸਟੇਡੀਅਮਾਂ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ, ਵਾਲੀਬਾਲ ਗਰਾਊਂਡ ਬਣਾਉਣ, ਛੱਪੜਾਂ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਤੋਂ ਇਲਾਵਾ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਿੰਡ ਵਿੱਚ ਹੋਰ ਵਿਕਾਸ ਜਾਂ ਸੁਧਾਰ ਦੀ ਲੋੜ ਹੈ ਤਾਂ ਉਹ ਬੇਝਿਜਕ ਆਪਣੀਆਂ ਮੰਗਾਂ ਉਨ੍ਹਾਂ ਤੱਕ ਪਹੁੰਚਾਉਣ, ਤਾਂ ਜੋ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਬਲਾਕ ਪ੍ਰਧਾਨ ਕਰਨੈਲ ਸਿੰਘ, ਸਰਪੰਚ ਗੁਰਬਚਨ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਹਰਨੇਕ ਸਿੰਘ, ਸਾਬਕਾ ਸਰਪੰਚ ਰਾਜਿੰਦਰ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਫਾਜ਼ਿਲਕਾ ਵਿਧਾਇਕ ਨੇ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੀਤਾ ਕੰਮ ਸ਼ੁਰੂ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।
ਮੁੱਖ ਖ਼ਬਰਾਂ
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ। ਲਾਗਤ 1.58 ਕਰੋੜ ਰੁਪਏ ਦੀ, ਇਹ ਪ੍ਰੋਜੈਕਟ ਸ਼ਿਮਲਾ ਪਹਾੜੀ ਤੋਂ ਭੰਗੀ ਚੋਅ ਤੱਕ ਪਾਈਪਲਾਈਨ ਨਾਲ ਬਰਸਾਤੀ ਪਾਣੀ ਨੂੰ ਸਿੱਧਾ ਨਿਜ਼ਾਮੀ ਸਥਾਨ ਤੱਕ ਭੇਜੇਗਾ, ਜੋ ਪਾਣੀ ਭਰਨ ਦੇ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਹੱਲ ਕਰੇਗਾ।